Punjab DGP Gourav Yadav: ਪੰਜਾਬ ਦੇ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਵਾਲ ਚੁੱਕੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ। ਚਿੱਠੀ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ 6 ਮਹੀਨਿਆਂ ਤੋਂ ਜਿਆਦਾ ਸਮਾਂ ਹੋਣ ਤੋਂ ਬਾਅਦ ਡੀਜੀਪੀ ਦੀ ਨਿਯੁਕਤੀ ਨਾ ਕਰਨ ‘ਤੇ ਸਪੱਸ਼ਟੀਕਰਨ ਮੰਗਿਆ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਚਿੱਠੀ ਵਿੱਚ ਲਿਖਿਆ ਹੈ ਕਿ ਪੰਜਾਬ ਸਰਕਾਰ ਅਜੇ ਤੱਕ ਰਾਜ ਦੇ ਪੁਲਿਸ ਬਲ ਦੇ ਕਾਰਜਕਾਰੀ ਮੁਖੀ ਨਾਲ ਕਿਉਂ ਕੰਮ ਕਰ ਰਿਹਾ ਹੈ। ਹਾਲੇ ਤੱਕ ਪੰਜਾਬ ਗ੍ਰਹਿ ਵਿਭਾਗ ਨੇ ਪੈਨਲ ਕਿਉਂ ਨਹੀਂ ਭੇਜਿਆ ਹੈ। ਕੇਂਦਰ ਨੇ ਪੰਜਾਬ ਸਰਕਾਰ ਕੋਲੋਂ ਇਸ ਬਾਰੇ ਜਵਾਬ ਮੰਗਿਆਂ ਹੈ।
ਜ਼ਿਕਰਯੋਗ ਹੈ ਕਿ ਨਿਯਮਾਂ ਮੁਤਾਬਕ ਸੂਬਾ ਸਰਕਾਰ ਕਿਸੇ ਅਧਿਕਾਰੀ ਨੂੰ ਸਿਰਫ਼ ਛੇ ਮਹੀਨਿਆਂ ਲਈ ਹੀ ਕਾਰਜਕਾਰੀ ਡੀਜੀਪੀ ਵਜੋਂ ਤਾਇਨਾਤ ਕਰ ਸਕਦੀ ਹੈ। ਇਸ ਤੋਂ ਜਿਆਦਾ ਸਮਾਂ ਦੇ ਲਈ ਨਹੀਂ ਕਰ ਸਕਦੀ ਪਰ ਮੌਜੂਦਾ ਡੀਜੀਪੀ ਗੌਰਵ ਯਾਦਵ ਨੂੰ ਪੰਜਾਬ ਸਰਕਾਰ ਨੇ ਪਿਛਲੇ ਸਾਲ 5 ਜੁਲਾਈ ਨੂੰ ਕਾਰਜਕਾਰੀ ਡੀਜੀਪੀ ਵਜੋਂ ਤਾਇਨਾਤ ਕੀਤਾ ਸੀ।
ਇਹ ਵੀ ਪੜ੍ਹੋ:ਅੰਮ੍ਰਿਤਸਰ ‘ਚ ਅੱਜ ਤੋਂ G-20 ਸੰਮੇਲਨ ਦੀ ਸ਼ੁਰੂਆਤ, ਸਿੱਖਿਆ ਦੇ ਮੁੱਦੇ ’ਤੇ ਮੰਥਨ

