LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਹੋਇਆ ਬੰਦ ! ਤਿਰਪਾਲਾਂ ਨਾਲ ਢੱਕਿਆ, ਵਾਹਨਾਂ ਵਾਲਿਆਂ ਦੀ ਲੱਗੀ ਲਾਟਰੀ

ladowal toll 0107

ਲੁਧਿਆਣਾ : ਦੇਸ਼ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਉਤੇ ਕਿਸਾਨਾਂ ਦੇ 15 ਦਿਨਾਂ ਤੋਂ ਚੱਲ ਰਹੇ ਧਰਨੇ ਮਗਰੋਂ ਟੋਲ ਵਸੂਲੀ ਫਿਲਹਾਲ ਪੱਕੀ ਬੰਦ ਹੋ ਗਈ ਹੈ। ਕਿਸਾਨ ਜੱਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ’ਤੇ ਆਪਣਾ ਧਰਨਾ ਖ਼ਤਮ ਕਰ ਦਿੱਤਾ। ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਟੋਲ ਵਸੂਲੀ ਬੰਦ ਕਰ ਦਿੱਤੀ ਗਈ ਹੈ। ਟੋਲ ਪਲਾਜ਼ਾ ’ਤੇ ਕਿਸਾਨ ਸੰਗਠਨਾਂ ਨੇ ਇਕ ਵਿਸ਼ਾਲ ਇਕੱਠ ਕਰਦੇ ਹੋਏ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿਲ, ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਮਾਲਵਾ ਜ਼ੋਨ ਦੇ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਲਾਡੋਵਾਲ ਟੋਲ ਪਲਾਜ਼ਾ ਨਾਜਾਇਜ਼ ਤੌਰ ’ਤੇ ਚਲਾਇਆ ਜਾ ਰਿਹਾ ਹੈ, ਜਿਸ ਦੇ ਬੰਦ ਹੋਣ ਦੀ ਆਖ਼ਰੀ ਤਾਰੀਖ਼ 10 ਮਈ, 2024 ਸੀ ਪਰ ਟੋਲ ਨੂੰ ਬੰਦ ਕਰਨ ਦੀ ਜਗ੍ਹਾ ਲੋਕਾਂ ਤੋਂ ਧੱਕੇਸ਼ਾਹੀ ਨਾਲ ਟੋਲ ਟੈਕਸ ਵਸੂਲ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੋਲ ਪਲਾਜ਼ਾ ’ਤੇ ਕਿਸਾਨ ਜੱਥੇਬੰਦੀਆਂ ਦੀਆਂ ਮੰਗਾਂ ਦਾ ਮੰਗ ਪੱਤਰ ਲੈ ਕੇ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਆਉਣ ਵਾਲੇ ਦਿਨਾਂ ਦੌਰਾਨ ਨੈਸ਼ਨਲ ਹਾਈਵੇ ਅਥਾਰਟੀ ਨਾਲ ਖ਼ੁਦ ਗੱਲ ਕਰ ਕੇ ਇਨ੍ਹਾਂ ਮੰਗਾਂ ਨੂੰ ਉਨ੍ਹਾਂ ਦੇ ਸਾਹਮਣੇ ਰੱਖਣਗੇ।
ਪ੍ਰਧਾਨ ਗਿੱਲ ਅਤੇ ਕਾਦੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਉਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਦ ਤੱਕ ਉਨ੍ਹਾਂ ਦੀ ਬੈਠਕ ਨੈਸ਼ਨਲ ਹਾਈਵੇ ਅਥਾਰਟੀ ਦੇ ਨਾਲ ਕਰਵਾ ਕੇ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਸਹਿਮਤੀ ਨਹੀਂ ਬਣੇਗੀ ਤਦ ਤੱਕ ਲਾਡੋਵਾਲ ਟੋਲ ਪਲਾਜ਼ਾ ਇਸੇ ਤਰ੍ਹਾਂ ਹੀ ਫਰੀ ਚੱਲਦਾ ਰਹੇਗਾ। ਟੋਲ ਪਲਾਜ਼ਾ ’ਤੇ ਕਿਸੇ ਵੀ ਵਾਹਨ ਚਾਲਕ ਤੋਂ ਕੋਈ ਟੈਕਸ ਨਹੀਂ ਵਸੂਲ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ਵਾਸ ਦਿਵਾਉਣ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਟੋਲ ਪਲਾਜ਼ਾ ਤੋਂ ਆਪਣਾ ਧਰਨਾ ਚੁੱਕਣ ਦਾ ਐਲਾਨ ਕਰ ਦਿੱਤਾ ਗਿਆ। ਲਾਡੋਵਾਲ ਟੋਲ ਪਲਾਜ਼ਾ ’ਤੇ ਕਿਸਾਨ ਸੰਗਠਨਾਂ ਨੇ ਸਾਰੇ ਬੂਥਾਂ ਨੂੰ ਤਿਰਪਾਲਾਂ ਲਗਾ ਕੇ ਬੰਦ ਕਰ ਦਿੱਤਾ। ਕਿਸਾਨਾਂ ਨੇ ਕਿਹਾ ਕਿ ਜਦ ਤੱਕ ਸਾਡੀਆਂ ਮੰਗਾਂ ’ਤੇ ਸਹਿਮਤੀ ਨਹੀਂ ਹੋ ਜਾਂਦੀ, ਤਦ ਇਹ ਬੂਥ ਬੰਦ ਹਮੇਸ਼ਾ ਲਈ ਬੰਦ ਰਹਿਣਗੇ।

In The Market