LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

20 ਦਸੰਬਰ ਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖਿਆ ਪ੍ਰੋਗਰਾਮ ਮੁਲਤਵੀ

hyraha56321

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤਕ 20 ਦਸੰਬਰ ਨੂੰ ਕੱਢਿਆ ਜਾਣ ਵਾਲੇ ਰੋਸ ਮਾਰਚ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖੀ ਚਿੱਠੀ ਤੋਂ ਬਾਅਦ ਮੁਲਤਵੀ ਕੀਤਾ ਗਿਆ ਹੈ। ਕਿਉਂਕਿ ਕਾਲਕਾ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਦੇ ਨਾਲ ਸੰਵਾਦ ਕਰਕੇ ਹੀ ਮਸਲੇ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਬਣਾਈ ਪੰਜ ਮੈਂਬਰੀ ਕਮੇਟੀ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੇ ਪ੍ਰੋਗਰਾਮ ਨੂੰ ਉਲੀਕੇਗੀ। ਇਸ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਰੱਖਿਆ ਗਿਆ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।

26 ਲੱਖ ਫਾਰਮ ਜੋ ਕਿ ਰਾਸ਼ਟਰਪਤੀ ਭਵਨ ਤੱਕ ਲੈ ਕੇ ਜਾਣੇ ਸਨ, ਉਸ ਪ੍ਰੋਗਰਾਮ ਨੂੰ ਹਾਲ ਦੀ ਘੜੀ ਮੁਲਤਵੀ ਪੰਥਕ ਹਿੱਤਾ ਲਈ ਮੁਲਤਵੀ ਕੀਤਾ ਗਿਆ ਹੈ, ਭਾਵੇਂ ਇਸ ਪ੍ਰੋਗਰਾਮ ਸਬੰਧੀ ਸਮੂਹ ਜਥੇਬੰਦੀਆਂ ਸੰਸਥਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ ਪਰ ਫਿਰ ਵੀ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਕੋਈ ਕਿਸੇ ਕਿਸਮ ਦੀ ਅੜਚਨ ਨਾ ਪਵੇ, ਇਸ ਲਈ ਜਾਂ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਦਾ ਕੋਈ ਇਤਰਾਜ਼ ਨਾ ਹੋਵੇ, ਇਸ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਆਦੇਸ਼ ਕੀਤਾ ਗਿਆ ਹੈ ਉਸ ਮੁਤਾਬਕ ਇਹ ਪ੍ਰੋਗਰਾਮ ਮੁਲਤਵੀ ਕੀਤਾ ਗਿਆ ਹੈ।

In The Market