LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਆਹ ਦੀ ਪਾਰਟੀ ਵਿਚ ਜਾ ਰਿਹਾ ਸੀ ਪਰਿਵਾਰ, ਕੈਂਟਰ ਦੀ ਲਾਪਰਵਾਹੀ ਕਾਰਨ ਹਾਦਸਾ, ਜੋੜੇ ਦੀ ਮੌਤ

fatehgarh sahib accident new

ਫਤਹਿਗੜ੍ਹ ਸਾਹਿਬ : ਬੀਤੇ ਦਿਨੀਂ ਵਿਆਹ ਦੀ ਪਾਰਟੀ ਅਟੈਂਡ ਕਰਨ ਜਾ ਰਹੇ ਜੋੜੇ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ, ਇਹ ਹਾਦਸਾ ਸਰਹਿੰਦ-ਪਟਿਆਲਾ ਰੋਡ 'ਤੇ ਪਿੰਡ ਨਲੀਨੀ ਨੇੜੇ ਵਾਪਰਿਆ। ਇਸ ਵਿਚ 6 ਔਰਤਾਂ ਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਹਿੰਦ ਪਟਿਆਲਾ ਰੋਡ ਜਾਮ ਕਰ ਕੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ 'ਤੇ ਵੱਡੇ ਦੋਸ਼ ਲਗਾਏ। 
ਇਸ ਸਬੰਧੀ ਥਾਣਾ ਮੂਲੇਪੁਰ ਦੇ ਐੱਸਐੱਚਓ ਬਲਬੀਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਨੌ ਲੱਖਾ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਦੋ ਲੜਕੇ ਅਤੇ ਇੱਕ ਲੜਕੀ ਹੈ। ਉਸ ਦੇ ਲੜਕੇ ਮਨਦੀਪ ਸਿੰਘ ਦਾ 12 ਮਈ ਨੂੰ ਵਿਆਹ ਸੀ ਅਤੇ ਵਿਆਹ ਤੋਂ ਬਾਅਦ 12 ਮਈ ਦੀ ਸ਼ਾਮ ਨੂੰ ਹੀ ਸਰਕਾਰੀ ਪੈਲੇਸ ਨੀਲੀ ਵਿਖੇ ਪਾਰਟੀ ਰੱਖੀ ਹੋਈ ਸੀ। ਉਹ ਆਪਣੀ ਕਾਰ ’ਚ ਸਵਾਰ ਹੋ ਕੇ ਪਿੰਡ ਨੌਲੱਖਾ ਤੋਂ ਨਲੀਨੀ ਪੈਲੇਸ ਨੂੰ ਜਾ ਰਿਹਾ ਸੀ, ਉਨ੍ਹਾਂ ਦੇ ਅੱਗੇ ਅੱਗੇ ਇਨੋਵਾ ਕਾਰ ਨੂੰ ਡਰਾਈਵਰ ਬਹਾਦਰ ਸਿੰਘ ਵਾਸੀ ਖਰੌੜਾ ਚਲਾ ਰਿਹਾ ਸੀ।
ਇਸ ਦੌਰਾਨ ਜਦੋਂ ਇਨੋਵਾ ਕਾਰ ਨਿਊ ਵੈਸ਼ਨੋ ਫੈਮਿਲੀ ਢਾਬਾ ਪਿੰਡ ਨਲੈਨੀ ਨੂੰ ਕਰਾਸ ਕਰ ਕੇ ਨਰੇਲੀ ਕੱਟ ਕੋਲ ਪੁੱਜੀ ਤਾਂ ਸਰਹਿੰਦ ਵਾਲੇ ਪਾਸਿਓਂ ਆ ਰਹੇ ਕੈਂਟਰ ਨੇ ਬੜੀ ਲਾਪਰਵਾਹੀ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਕੈਂਟਰ ਚਾਲਕ ਕੈਂਟਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਾਦਸੇ ’ਚ ਸੁਨੀਤਾ ਅਤੇ ਦਿਲਵਾਰਾ ਸਿੰਘ ਦੀ ਮੌਤ ਹੋ ਗਈ। ਜਦਕਿ ਹਾਦਸੇ ’ਚ ਹਰਵਿੰਦਰ ਕੌਰ, ਰਣਧੀਰ ਕੌਰ, ਗੁਰਮੀਤ ਕੌਰ, ਮੀਨਾਂ ਦੇਵੀ, ਅਰਸ਼ਦੀਪ ਕੌਰ ਅਤੇ ਰਮਨਦੀਪ ਕੌਰ, ਡਰਾਈਵਰ ਬਹਾਦਰ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।  ਸੁਨੀਤਾ ਅਤੇ ਦਿਲਵਾਰਾ ਸਿੰਘ ਦੀਆਂ ਲਾਸ਼ਾਂ ਦਾ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਕੈਂਟਰ ਚਾਲਕ ਖ਼ਿਲਾਫ਼ ਥਾਣਾ ਮੂਲੇਪੁਰ ਵਿਖੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਬਲਵਿੰਦਰ ਸਿੰਘ ਕਰ ਰਹੇ ਹਨ।

In The Market