LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੇਤਾਂ ਵਿਚ ਲਾਈ ਅੱਗ ਨੇ ਬੁਝਾ ਦਿੱਤਾ ਘਰ ਦਾ 'ਚਿਰਾਗ', ਇੰਝ ਆਏਗੀ ਮੌਤ ਸੋਚ ਤੋਂ ਵੀ ਪਰੇ ਹੈ ਮਾਮਲਾ

fire death new

ਕਪੂਰਥਲਾ ਦੇ ਬੇਗੋਵਾਲ ਇਲਾਕੇ 'ਚ ਵੱਡੀ ਘਟਨਾ ਵਾਪਰੀ ਹੈ। ਖੇਤਾਂ ਵਿਚ ਲਾਈ ਗਈ ਅੱਗ ਕਾਰਨ ਇਕ ਹੋਰ ਦਰਦਨਾਕ ਹਾਦਸਾ ਵਾਪਰਿਆ ਹੈ। ਇਕ ਬਾਈਕ ਸਵਾਰ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਬੇਗੋਵਾਲ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ (25) ਵਾਸੀ ਵਾਰਡ ਨੰਬਰ 3 ਬੇਗੋਵਾਲ ਵਜੋਂ ਹੋਈ ਹੈ।
ਮ੍ਰਿਤਕ ਦੀ ਭੈਣ ਨੇ ਦੱਸਿਆ ਹੈ ਕਿ ਉਸ ਦਾ ਪਿਤਾ ਸਰਕਾਰੀ ਹਸਪਤਾਲ ਵਿੱਚ ਦਾਖਲ ਹੈ, ਜਿੱਥੇ ਗੁਰਵਿੰਦਰ ਸਿੰਘ ਰਾਤ ਨੂੰ ਰੁਕਿਆ ਹੋਇਆ ਸੀ। ਅਗਲੇ ਦਿਨ ਦੁਪਹਿਰ ਵੇਲੇ ਉਹ ਹਸਪਤਾਲ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਪੁਲਿਸ ਅਨੁਸਾਰ ਗੁਰਵਿੰਦਰ ਸਿੰਘ ਸ਼ਨੀਵਾਰ ਦੁਪਹਿਰ ਸਰਕਾਰੀ ਹਸਪਤਾਲ ਭੁਲੱਥ ਤੋਂ ਆਪਣੇ ਮੋਟਰਸਾਈਕਲ ’ਤੇ ਘਰ ਪਰਤ ਰਿਹਾ ਸੀ। ਜਦੋਂ ਉਹ ਭੁਲੱਥ-ਬੇਗੋਵਾਲ ਰੋਡ ’ਤੇ ਪਿੰਡ ਭਦਾਸ ਨੇੜੇ ਪਹੁੰਚਿਆ ਤਾਂ ਉਥੇ ਕਣਕ ਦੇ ਖੇਤਾਂ ਨੂੰ ਅੱਗ ਲੱਗੀ ਹੋਈ ਸੀ। ਗੁਰਵਿੰਦਰ ਸਿੰਘ ਦੀ ਬਾਈਕ ਅੱਗ ਦੀ ਲਪੇਟ ਵਿਚ ਆ ਗਈ।
ਜਿਵੇਂ ਹੀ ਬਾਈਕ ਅੱਗ ਦੀ ਲਪੇਟ 'ਚ ਆਈ ਤਾਂ ਬਾਈਕ ਨੂੰ ਅੱਗ ਲੱਗ ਗਈ, ਜਿਸ ਕਾਰਨ ਇਹ ਸੜਕ ਕਿਨਾਰੇ ਪਲਟ ਗਈ। ਇਸ ਕਾਰਨ ਬਾਈਕ ਸਵਾਰ ਵੀ ਬੁਰੀ ਤਰ੍ਹਾਂ ਝੁਲਸ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਸਮੇਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਨਾਲ ਹੀ ਗੁਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।
ਐਸਐਚਓ ਅਮਰਜੀਤ ਕੌਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਪਤਾ ਲੱਗਿਆ ਹੈ ਕਿ 50-60 ਏਕੜ ਖੇਤ ਵਿੱਚ ਪਰਾਲੀ ਸਾੜੀ ਗਈ ਸੀ। ਹਨੇਰੀ ਕਾਰਨ ਅੱਗ ਸੜਕ ਵੱਲ ਵਧ ਗਈ, ਜਿਸ ਨਾਲ ਗੁਰਵਿੰਦਰ ਸਿੰਘ ਦੇ ਜ਼ਖ਼ਮੀ ਹੋਣ ਦਾ ਖਦਸ਼ਾ ਹੈ। ਇਸ ਮਾਮਲੇ ਦੀ ਜਾਂਚ ਏਐਸਆਈ ਬਲਜਿੰਦਰ ਸਿੰਘ ਕਰ ਰਹੇ ਹਨ। ਫਿਲਹਾਲ ਬੇਗੋਵਾਲ ਥਾਣੇ 'ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

In The Market