LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੁਰੂਘਰ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਕਹਿਰ, ਪਿਓ-ਧੀ ਦੀ ਮੌਤ, ਮਾਂ ਗੰਭੀਰ ਜ਼ਖਮੀ

bike containe news

ਬਲਜਿੰਦਰ ਸਿੰਘ ਮਹੰਤ, ਡੇਰਾਬੱਸੀ : ਚੰਡੀਗੜ੍ਹ-ਅੰਬਾਲਾ ਹਾਈਵੇ ਉਤੇ ਡੇਰਾਬੱਸੀ ‘ਚ ਐਤਵਾਰ ਦੁਪਹਿਰ ਨੂੰ ਦਰਦਨਾਕ ਹਾਦਸਾ ਵਾਪਰਿਆ। ਮੋਟਰਸਾਈਕਲ ਉਤੇ ਗੁਰੂ ਘਰ ਮੱਥਾ ਟੇਕ ਕੇ ਆ ਰਹੇ ਵਿਅਕਤੀ, ਉਸ ਦੀ ਪਤਨੀ ਅਤੇ ਧੀ ਨੂੰ ਕੰਟੇਨਰ ਨੇ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਹਾਦਸੇ ਵਿੱਚ ਵਿਅਕਤੀ ਅਤੇ ਉਸ ਦੀ ਧੀ ਦੀ ਮੌਤ ਹੋ ਗਈ, ਜਦਕਿ ਪਤਨੀ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਵਿਜੇ ਕੁਮਾਰ ਅਤੇ ਉਸ ਦੀ ਬੇਟੀ ਵੈਸ਼ਾਲੀ ਵਜੋਂ ਹੋਈ ਹੈ।
ਪੁਲਿਸ ਅਨੁਸਾਰ ਲਾਲੜੂ ਦੇ ਰਹਿਣ ਵਾਲੇ ਤਿੰਨੋਂ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਤੋਂ ਦੁਪਹਿਰ 2 ਵਜੇ ਦੇ ਕਰੀਬ ਘਰ ਪਰਤ ਰਹੇ ਸਨ। ਜ਼ੀਰਕਪੁਰ ਵਾਲੇ ਪਾਸੇ ਤੋਂ ਜਾਣ ਲਈ ਵਿਜੇ ਫਲਾਈਓਵਰ ਦੇ ਹੇਠਾਂ ਸੜਕ ਦੇ ਗਲਤ ਪਾਸੇ ਚੜ੍ਹ ਗਿਆ। ਪਰ ਜਿਵੇਂ ਹੀ ਉਸਨੇ ਫਲਾਈਓਵਰ ‘ਤੇ ਜਾਣ ਲਈ ਮੋਟਰਸਾਈਕਲ ਨੂੰ ਮੋੜਿਆ ਤਾਂ ਜ਼ੀਰਕਪੁਰ ਵਾਲੇ ਪਾਸੇ ਤੋਂ ਆ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਟੱਕਰ ਲੱਗਣ ਕਾਰਨ ਵਿਜੇ ਮੋਟਰਸਾਈਕਲ ਦਾ ਸੰਤੁਲਨ ਗੁਆ ​​ਬੈਠਾ, ਜਿਸ ਕਾਰਨ ਉਹ, ਉਸ ਦੀ ਪਤਨੀ ਅਤੇ ਬੇਟੀ ਡਿੱਗ ਪਈਆਂ। ਵਿਜੇ ਟਰੱਕ ਦੇ ਪਿਛਲੇ ਪਹੀਏ ਦੀ ਲਪੇਟ ‘ਚ ਆ ਗਿਆ, ਜਦਕਿ ਬਾਕੀ ਦੋ ਨੂੰ ਗੰਭੀਰ ਸੱਟਾਂ ਲੱਗੀਆਂ। ਪੁਲਿਸ ਨੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਡੇਰਾਬਸੀ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਉਨ੍ਹਾਂ ਨੂੰ PGIMER ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਪਰ ਵੈਸ਼ਾਲੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਪੁਲਿਸ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਤੋਂ ਸਿਰਫ 100 ਮੀਟਰ ਦੀ ਦੂਰੀ ‘ਤੇ ਸਿਆਸੀ ਰੈਲੀ ਹੋਣ ਕਾਰਨ ਪੁਲਸ ਦੀ ਟੀਮ ਅਤੇ ਸੜਕ ਸੁਰੱਖਿਆ ਫੋਰਸ ਕੁਝ ਹੀ ਮਿੰਟਾਂ ‘ਚ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਜੇਸੀਬੀ ਗੱਡੀ ਦੀ ਮਦਦ ਨਾਲ ਮ੍ਰਿਤਕ ਦੀ ਲਾਸ਼ ਨੂੰ ਟਰੱਕ ਹੇਠੋਂ ਕੱਢ ਕੇ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ। ਹਾਦਸੇ ਤੋਂ ਬਾਅਦ ਪੁਲਿਸ ਨੇ ਚਾਲਕ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ।

In The Market