LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਘਰ ਪਰਤਦੀ ਕੁੜੀ ਨੂੰ ਮਿਲੀ ਭਿਆਨਕ ਮੌਤ, ਬੁਰੀ ਤਰ੍ਹਾਂ ਦਰੜ ਕੇ ਖੇਤਾਂ ਵਿਚ ਜਾ ਪਲਟਿਆ ਟਰੈਕਟਰ, ਲੋਕਾਂ ਲਾਸ਼ ਸੜਕ ਉਤੇ ਰੱਖ ਲਾ ਦਿੱਤਾ ਧਰਨਾ

dinanagar news

ਦੀਨਾਨਗਰ : ਸਰਹੱਦੀ ਖੇਤਰ ਦੇ ਪਿੰਡ ਕਥਲੌਰ ਵਿਖੇ ਵੱਡੀ ਘਟਨਾ ਵਾਪਰੀ ਹੈ। ਟਰੈਕਟਰ ਟਰਾਲੀ ਦੀ ਲਪੇਟ ਵਿੱਚ ਆਉਣ ਕਾਰਨ ਇਕ ਲੜਕੀ ਦੀ ਮੌਤ ਹੋ ਗਈ। ਪਿੰਡ ਦੇ ਲੋਕਾਂ ਨੇ ਲਾਸ਼ ਕਥਲੋਰ ਪੁਲ 'ਤੇ ਰੱਖ ਕੇ ਚੱਕਾ ਜਾਮ ਕਰ ਦਿੱਤਾ। ਜਾਣਕਾਰੀ ਅਨੁਸਾਰ ਜੰਗਲਾਤ ਵਿਭਾਗ ਦਾ ਟਰੈਕਟਰ ਡਰਾਈਵਰ ਤੇਜ਼ ਰਫ਼ਤਾਰ ਨਾਲ ਪਾਣੀ ਦਾ ਟੈਂਕਰ ਲੈ ਕੇ ਜਾ ਰਿਹਾ ਸੀ। ਇਸ ਦੇ ਚਲਦੇ ਲੋਕਾਂ ਵੱਲੋਂ ਧਰਨੇ ਦੌਰਾਨ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਟਰੈਕਟਰ ਡਰਾਈਵਰ ਨੂੰ ਤੁਰੰਤ ਕਾਬੂ ਕੀਤਾ ਜਾਵੇ। ਪਰਿਵਾਰ ਵੱਲੋਂ ਇਸ ਸਬੰਧੀ ਸ਼ਿਕਾਇਤ ਥਾਣਾ ਤਾਰਾਗੜ੍ਹ ਦੀ ਪੁਲਿਸ ਨੂੰ ਦਿੱਤੀ ਗਈ ਹੈ। 
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਰਿਵਾਰ ਨੇ ਦੱਸਿਆ ਕਿ ਉਸ ਦੀ ਲੜਕੀ ਘਰ ਤੋਂ ਖੇਤਾਂ ’ਚ ਪਖਾਨੇ ਲਈ ਗਈ ਸੀ ਅਤੇ ਵਾਪਸ ਆਉਂਦੇ ਸਮੇਂ ਇੱਕ ਜੰਗਲਾਤ ਵਿਭਾਗ ਦੇ ਟਰੈਕਟਰ ਚਾਲਕ ਨੇ ਤੇਜ਼ ਰਫ਼ਤਾਰ ਲੜਕੀ ਨੂੰ ਟੱਕਰ ਮਾਰ ਦਿੱਤੀ। ਜਿਸ ਦੇ ਚਲਦੇ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰੈਕਟਰ ਚਾਲਕ ਟਰੈਕਟਰ ਛੱਡ ਕੇ ਭੱਜਣ ਵਿੱਚ ਸਫਲ ਹੋ ਗਿਆ ਅਤੇ ਟਰੈਕਟਰ ਖੇਤਾਂ ਵਿੱਚ ਜਾ ਕੇ ਪਲਟ ਗਿਆ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇੱਥੇ ਕਈ ਹਾਦਸੇ ਵਾਪਰ ਚੁੱਕੇ ਹਨ, ਜਿਸ ਕਾਰਨ ਪਿੰਡ ਵਾਸੀਆਂ ਵੱਲੋਂ ਸੜਕ ’ਤੇ ਜਾਮ ਲਗਾ ਕੇ ਧਰਨਾ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਤਾਂ ਧਰਨੇ 'ਤੇ ਬੈਠੇ ਮ੍ਰਿਤਕ ਦੇ ਵਾਰਸਾਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ 'ਚ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਧਰਨਾ ਨਹੀਂ ਹਟਾਇਆ ਜਾਵੇਗਾ। ਇਸ ਮੌਕੇ ਲੋਕਾਂ ਵਲੋਂ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੜਕ ’ਤੇ ਜਾਮ ਲਾ ਕੇ ਚੱਕਾ ਜਾਮ ਕਰ ਦਿੱਤਾ। ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਥਾਣਾ ਤਾਰਾਗੜ੍ਹ ਦੇ ਇੰਚਾਰਜ ਮਨਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

In The Market