IELTS ਵਿਦਿਆਰਥੀਆਂ ਲਈ ਖੁਸ਼ਖਬਰੀ, ਹੁਣ ਇੰਨ੍ਹਾਂ ਸ਼ਰਤਾਂ ਨਾਲ ਖੁੱਲ੍ਹਣਗੇ ਇੰਸਟੀਚਿਊਟ

ਚੰਡੀਗੜ੍ਹ : ਕਰੋਨਾ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਇਸ ਦੀ ਤੀਜੀ ਲਹਿਰ ਆਪਣਾ ਜ਼ੋਰ ਦਿਖਾ…

ਚੰਡੀਗੜ੍ਹ : ਕਰੋਨਾ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਵੀ ਇਸ ਦੀ ਤੀਜੀ ਲਹਿਰ ਆਪਣਾ ਜ਼ੋਰ ਦਿਖਾ ਰਹੀ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸਕੂਲ, ਯੂਨੀਵਰਸਿਟੀਆਂ ਬੰਦ ਕਰ ਦਿੱਤੀਆਂ ਹਨ ਅਤੇ ਰਾਤ ਨੂੰ ਕਰਫਿਊ ਦਾ ਐਲਾਨ ਵੀ ਕਰ ਦਿੱਤਾ ਹੈ। ਹੁਣ ਇਸ ਦੇ ਮੱਦੇਨਜ਼ਰ ਜਲੰਧਰ ਦੇ ਸਾਰੇ ਵਿਦਿਅਕ ਅਦਾਰੇ 25 ਜਨਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਬੱਚਿਆਂ ਦੀ ਆਈਲੈਟਸ ਪ੍ਰੀਖਿਆ ਕਾਰਨ ਐਸੋਸੀਏਸ਼ਨ ਨੇ ਆਈਲੈਟਸ ਸੈਂਟਰ ਖੋਲ੍ਹਣ ਦੀ ਮੰਗ ਕੀਤੀ ਸੀ। ਇਸ ਮੰਗ ਦੇ ਮੱਦੇਨਜ਼ਰ ਜਲੰਧਰ ਵਿੱਚ ਆਈਲੈਟਸ ਸੈਂਟਰ ਖੋਲ੍ਹੇ ਜਾ ਰਹੇ ਹਨ ਪਰ ਇਸ ਲਈ ਕੁਝ ਸ਼ਰਤਾਂ ਰੱਖੀਆਂ ਗਈਆਂ ਹਨ ਜੋ ਹੇਠਾਂ ਦਿੱਤੀਆਂ ਗਈਆਂ ਹਨ-

ਇਸਦੇ ਨਾਲ ਹੀ ਆਈਲੈਟਸ (IELTS) ਪ੍ਰੀਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਇੱਕ ਵੱਡਾ ਫੈਸਲਾ ਲਿਆ ਹੈ। ਦਰਅਸਲ, ਡੀਸੀ ਨੇ 2 ਬੈਚਾਂ ਵਿੱਚ ਆਈਲੈਟਸ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਹੀ ਇਸ ਸਮੇਂ ਦੌਰਾਨ ਕੋਰੋਨਾ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ।

Leave a Reply

Your email address will not be published. Required fields are marked *