LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼ਾਟਗਨ ਤੋਂ ਚਲਾਈ ਗਈ ਸੀ ਸ਼ੁਭਕਰਨ ਉਤੇ ਗੋਲੀ, ਹਾਈ ਕੋਰਟ ਨੇ ਕਿਹਾ, ਪੁਲਿਸ ਵੱਲੋਂ ਨਹੀਂ, ਲੱਗਦੈ ਗੋਲ਼ੀ ਕਿਸਾਨਾਂ ਵੱਲੋਂ ਚੱਲੀ ?

shubhkaran farmers

ਚੰਡੀਗੜ੍ਹ-ਦਿੱਲੀ ਕੂਚ ਦੌਰਾਨ ਖਨੌਰੀ ਬਾਰਡਰ ਉੱਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੇ ਮਾਮਲੇ ਵਿਚ ਵੱਡਾ ਖੁਲਾਸਾ ਹੋਇਆ ਹੈ। ਐਫ.ਐਸ.ਐਲ. ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਖਲ ਕੀਤੀ ਗਈ ਹੈ। ਰਿਪੋਰਟ ਮੁਤਾਬਕ ਜੋ ਗੋਲੀ ਕਿਸਾਨ ਸ਼ੁਭਕਰਨ ਸਿੰਘ ਦੇ ਵੱਜੀ ਸੀ, ਉਹ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਹਥਿਆਰਾਂ ਵਿਚੋਂ ਨਹੀਂ ਚੱਲੀ। ਜੋ ਗੋਲ਼ੀ ਸ਼ੁਭਕਰਨ ਦੇ ਵੱਜੀ ਉਹ ਸ਼ਾਟਗਨ ਤੋਂ ਚੱਲੀ ਹੈ। ਐਫਐਸਐਲ ਰਿਪੋਰਟ ਮੁਤਾਬਕ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ Shotgun ਵਿਚੋਂ ਚੱਲੀ ਗੋਲੀ ਕਾਰਨ ਹੋਈ ਹੈ। ਰਿਪੋਰਟ ਅਨੁਸਾਰ ਜਿਸ ਬੰਦੂਕ ਵਿੱਚੋਂ ਗੋਲੀ ਚੱਲੀ ਹੈ, ਉਹ ਇਥੇ ਤਾਇਨਾਤ ਪੁਲਿਸ ਤੇ ਸੁਰੱਖਿਆ ਬਲਾਂ ਕੋਲ ਨਹੀਂ ਸੀ।
ਹਾਈ ਕੋਰਟ ਨੇ ਕਿਹਾ ਕਿ ਹੁਣ ਪਤਾ ਲਗਾਓ ਕਿ ਇਹ ਗੋਲੀ ਕਿਸ ਨੇ ਚਲਾਈ ਸੀ। ਹਾਈ ਕੋਰਟ ਨੇ ਇਹ ਵੀ ਕਿਹਾ ਹੈ ਕਿ ਪੁਲਿਸ Shotgun ਦੀ ਵਰਤੋਂ ਨਹੀਂ ਕਰਦੀ, ਲੱਗਦੈ ਗੋਲੀ ਕਿਸਾਨਾਂ ਵੱਲੋਂ ਚੱਲੀ ਹੋ ਸਕਦੀ ਹੈ। ਹਾਈ ਕੋਰਟ ਨੇ ਕਿਸਾਨ ਸੰਗਠਨ ਦੇ ਵਕੀਲ ਨੂੰ ਕਿਹਾ ਕਿ ਹੁਣ ਇਹ ਦੇਖੋ ਕੀ ਭੀੜ ਵਿਚ ਕਿਸ ਕੋਲ Shotgun ਸੀ, ਜਿਸ ਕਾਰਨ ਕਿਸਾਨ ਦੀ ਮੌਤ ਹੋਈ ਹੈ। ਹਾਈ ਕੋਰਟ ਨੇ ਕਿਹਾ ਕਿ ਉਸ ਦਿਨ ਦੇ ਪ੍ਰਦਰਸ਼ਨ ਦੀ ਵੀਡੀਓ ਫੁਟੇਜ ਦੇਖੀ ਜਾਣੀ ਚਾਹੀਦੀ ਹੈ ਤੇ ਪਛਾਣ ਕੀਤੀ ਜਾ ਸਕੇ ਕਿ ਗੋਲੀ ਕਿਸ ਨੇ ਚਲਾਈ ਸੀ। 21 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ਉਤੇ ਕਿਸਾਨ ਸ਼ੁਭਕਰਨ ਸਿੰਘ ਅਤੇ ਉਸ ਦੇ ਸਾਥੀ ਦਿੱਲੀ ਵੱਲ ਵਧਣ ਲੱਗੇ ਪਰ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਤੇ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਕਿਸਾਨ ਸ਼ੁਭਕਰਨ ਸਿੰਘ ਦੇ ਸਿਰ ਦੇ ਪਿੱਛੇ ਗੋਲੀ ਲੱਗੀ ਸੀ। ਕਿਸਾਨ ਆਗੂਆਂ ਦਾ ਦੋਸ਼ ਸੀ ਕਿ ਇਹ ਗੋਲੀ ਪੁਲਿਸ ਵੱਲੋਂ ਚਲਾਈ ਗਈ ਸੀ।

In The Market