LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੋ ਮਹੀਨੇ ਪਹਿਲਾਂ ਜ਼ਮੀਨ ਵੇਚ ਭੇਜੀ ਸੀ ਕੈਨੇਡਾ, ਮਾਨਸਾ ਦੀ ਕੁੜੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਲਾਸ਼ ਲਿਆਉਣ ਲਈ 35 ਲੱਖ ਦੀ ਲੋੜ

canada 0607

ਮਾਨਸਾ : ਵਿਦੇਸ਼ ਵਿਚ ਗਏ ਪੰਜਾਬੀਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਹੁੰਦੀ ਮੌਤ ਦੇ ਮਾਮਲੇ ਥੰਮ੍ਹ ਨਹੀਂ ਰਹੇ। ਮਾਨਸਾ ਜ਼ਿਲ੍ਹੇ ਦੇ ਇੱਕ ਕਿਸਾਨ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਆਪਣੀ ਧੀ ਨੂੰ ਕੈਨੇਡਾ ਭੇਜਿਆ ਸੀ, ਦੋ ਮਹੀਨੇ ਪਹਿਲਾਂ ਧੀ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਆਪਣੀ ਧੀ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਸਦਮੇ ਵਿੱਚ ਹੈ ਤੇ ਪੰਜਾਬ ਸਰਕਾਰ ਨੂੰ ਅਪੀਲ ਕਰ ਰਿਹਾ ਹੈ ਕਿ ਉਨ੍ਹਾਂ ਦੀ ਧੀ ਦੀ ਲਾਸ਼ ਭਾਰਤ ਲਿਆ ਕੇ ਉਨ੍ਹਾਂ ਦੇ ਹਵਾਲੇ ਕੀਤੀ ਜਾਵੇ ਤਾਂ ਜੋ ਉਹ ਆਪਣੀ ਧੀ ਦਾ ਚਿਹਰਾ ਆਖਰੀ ਵਾਰ ਦੇਖ ਸਕਣ।
ਮਾਨਸਾ ਜ਼ਿਲ੍ਹੇ ਦੇ ਇੱਕ ਗਰੀਬ ਕਿਸਾਨ ਵੱਲੋਂ ਜ਼ਮੀਨ ਵੇਚ ਕੇ ਦੋ ਮਹੀਨੇ ਪਹਿਲਾਂ ਕੈਨੇਡਾ ਭੇਜੀ ਧੀ ਦੀ ਲਾਸ਼ ਭਾਰਤ ਲਿਆਉਣ ਦੇ ਲਈ ਸਰਕਾਰ ਨੂੰ ਅਪੀਲ ਕਰ ਰਿਹਾ ਕਿਉਂਕਿ ਦੋ ਮਹੀਨੇ ਪਹਿਲਾਂ ਕੈਨੇਡਾ ਗਈ ਧੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਮਾਨਸਾ ਜ਼ਿਲ੍ਹੇ ਦੇ ਪਿੰਡ ਬੇਰ ਦੇ ਕਿਸਾਨ ਮਿੱਠੂ ਸਿੰਘ ਨੇ ਆਪਣੀ ਇੱਕ ਏਕੜ ਜ਼ਮੀਨ ਵੇਚ ਕੇ ਆਪਣੀ ਧੀ ਬੇਅੰਤ ਕੌਰ (25) ਨੂੰ 31 ਮਾਰਚ 2024 ਨੂੰ ਕੈਨੇਡਾ ਭੇਜ ਦਿੱਤਾ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿੱਠੂ ਸਿੰਘ ਨੇ ਦੱਸਿਆ ਕਿ ਉਹ ਦੋ ਏਕੜ ਜ਼ਮੀਨ ਦਾ ਮਾਲਕ ਹੈ ਅਤੇ ਇੱਕ ਏਕੜ ਜ਼ਮੀਨ ਵੇਚ ਕੇ ਉਸ ਨੇ ਆਪਣੀ ਲੜਕੀ ਨੂੰ 26 ਲੱਖ ਰੁਪਏ ਲਗਾ ਕੇ ਕੈਨੇਡਾ ਭੇਜਿਆ ਸੀ। ਹੁਣ ਉਸ ਨੂੰ ਉਥੋਂ ਫ਼ੋਨ ਆਇਆ ਕਿ ਉਸ ਦੀ ਲੜਕੀ ਦੀ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਉਸ ਨੇ ਦੱਸਿਆ ਕਿ ਉਸ ਦੀ ਧੀ ਦੀ ਲਾਸ਼ ਨੂੰ ਭਾਰਤ ਲਿਆਉਣ ਲਈ 35 ਲੱਖ ਰੁਪਏ ਦਾ ਖਰਚਾ ਆਵੇਗਾ ਪਰ ਹੁਣ ਉਸ ਕੋਲ ਪੈਸੇ ਨਹੀਂ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਉਨ੍ਹਾਂ ਦੀ ਬੇਟੀ ਦੀ ਲਾਸ਼ ਭਾਰਤ ਕਿਵੇਂ ਲਿਆਉਣੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਈ ਸਿਆਸੀ ਆਗੂਆਂ ਨਾਲ ਗੱਲ ਕੀਤੀ ਪਰ ਉਨ੍ਹਾਂ ਨੇ ਸਾਡੀ ਕੋਈ ਗੱਲ ਨਹੀਂ ਸੁਣੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕਰਨ ਤਾਂ ਜੋ ਉਹ ਆਪਣੀ ਬੇਟੀ ਦਾ ਚਿਹਰਾ ਆਖਰੀ ਵਾਰ ਦੇਖ ਸਕਣ।

In The Market