LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ, ਜਥੇਬੰਦੀਆਂ ਦੇ ਆਗੂ ਅੱਜ ਰਾਜਪਾਲ ਨੂੰ ਮਿਲਣਗੇ

kujh5236

ਮੋਹਾਲੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦਿੱਲੀ ਮੋਰਚੇ ਦੀ ਤਰਜ਼ ’ਤੇ ਕਿਸਾਨ ਟਰਾਲੀਆਂ ’ਚ ਰਾਸ਼ਨ ਅਤੇ ਪਾਣੀ ਲੈ ਕੇ ਮੁਹਾਲੀ ਮੋਰਚੇ ’ਤੇ ਪਹੁੰਚ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਮੋਰਚਾ ਖ਼ਤਮ ਹੋਇਆਂ ਨੂੰ ਦੋ ਸਾਲ ਬੀਤ ਗਏ ਹਨ, ਸਰਕਾਰ ਵੱਲੋਂ ਮੋਰਚਾ ਸਮਾਪਤ ਕਰਨ ਸਮੇਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਜਿਸ ਕਾਰਨ ਕਿਸਾਨ ਕੇਂਦਰ ਸਰਕਾਰ ਤੋਂ ਪੂਰੀ ਤਰ੍ਹਾਂ ਨਾਰਾਜ਼ ਹਨ। ਨਤੀਜਾ ਹਜ਼ਾਰਾਂ ਕਿਸਾਨ ਮੁਹਾਲੀ-ਚੰਡੀਗੜ੍ਹ ਹੱਦ ’ਤੇ ਪਹੁੰਚ ਕੇ ਰੋਸ ਕਰ ਰਹੇ ਹਨ।

ਕਿਸਾਨ ਆਗੂਆਂ ਨੇ ਦੱਸਿਆ ਕਿ ਰਾਜਪਾਲ ਭਵਨ ਤੋਂ ਮੰਗਲਵਾਰ ਨੂੰ ਮੀਟਿੰਗ ਕਰਨ ਦਾ ਫੋਨ ਆਇਆ ਹੈ। ਕਿਸਾਨ ਆਗੂਆਂ ਦੇ ਕੁਝ ਮੈਂਬਰ ਮੰਗਲਵਾਰ ਸਵੇਰੇ ਰਾਜਪਾਲ ਨੂੰ ਮਿਲਣ ਜਾਣਗੇ। ਉਸ ਤੋਂ ਬਾਅਦ ਆਗੂ ਚੰਡੀਗੜ੍ਹ ਵੱਲ ਮਾਰਚ ਕਰਨ ਬਾਰੇ ਮੁੜ ਵਿਚਾਰ ਕਰਨਗੇ। ਕਿਸਾਨ ਆਗੂਆਂ ਦੀ ਮੀਟਿੰਗ ਵਿਚ ਹੀ ਫ਼ੈਸਲਾ ਕੀਤਾ ਜਾਵੇਗਾ ਕਿ ਕਿਸਾਨਾਂ ਦਾ ਧਰਨਾ ਖ਼ਤਮ ਕੀਤਾ ਜਾਵੇਗਾ ਜਾਂ ਇਹ ਧਰਨਾ ਸਰਹੱਦ ’ਤੇ ਜਾਰੀ ਰਹੇਗਾ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਉਨ੍ਹਾਂ ਦੀ ਪੰਜਾਬ ਦੇ ਕੁਝ ਅਧਿਕਾਰੀਆਂ ਨਾਲ ਮੀਟਿੰਗ ਹੋ ਚੁੱਕੀ ਹੈ ਅਤੇ ਉਹ ਸਰਕਾਰ ਦੇ ਸੰਪਰਕ ਵਿਚ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੀਟਿੰਗ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਹੀ ਫ਼ੈਸਲਾ ਲਿਆ ਜਾਵੇਗਾ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੁਹਾਲੀ-ਚੰਡੀਗੜ੍ਹ ਹੱਦ ’ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਲਾਗਤ ਦੀ ਗਾਰੰਟੀ ਦੀ ਮੰਗ ਮੰਨਣ ਦੇ ਬਾਵਜੂਦ ਕਿਸਾਨ ਇਸ ਨੂੰ ਲਾਗੂ ਕਰਨ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਰਕਾਰ ਨੇ ਕਰਨਾ ਹੈ ਕਿ ਉਹ ਕਿਸਾਨਾਂ ਨੂੰ ਹੱਕ ਦਿੰਦੀ ਹੈ ਜਾਂ ਕਿਸਾਨਾਂ ਨੂੰ ਮੁੜ ਜਥੇਬੰਦ ਹੋਣ ਲਈ ਮਜਬੂਰ ਕਰਦੀ ਹੈ।

In The Market