LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਵੱਧ ਰਹੀ ਹੈ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

23 dec 6

ਚੰਡੀਗੜ੍ਹ : ਮੌਸਮ ਵਿਭਾਗ ਚੰਡੀਗੜ੍ਹ ਨੇ ਇੱਕ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਸੀ, ਜਿਸ ਤਹਿਤ 23 ਅਤੇ 24 ਦਸੰਬਰ ਨੂੰ ਪੰਜਾਬ ਦੇ ਲੁਧਿਆਣਾ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਲਗਾਤਾਰ ਪੈ ਰਹੀ ਸੁੱਕੀ ਸਰਦੀ ਤੋਂ ਵੀ ਰਾਹਤ ਮਿਲਣ ਦੀ ਉਮੀਦ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ ਹਫਤੇ ਮੀਂਹ ਪੈ ਸਕਦਾ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ। Also Read : BKU ਉਗਰਾਹਾਂ ਦੀ CM ਚੰਨੀ ਨਾਲ ਮੀਟਿੰਗ ਖਤਮ, ਇੰਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਵਧ ਰਹੀ ਸੀਤ ਲਹਿਰ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇੱਕ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਲੰਬੇ ਸਮੇਂ ਤੱਕ ਠੰਡੇ ਰਹਿਣ ਨਾਲ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੋਸਟਬਾਈਟ ਆਦਿ ਵਰਗੀਆਂ ਕਈ ਬੀਮਾਰੀਆਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।Also Read : ਪੰਜਾਬ ਦੇ ਸਿਹਤ ਵਿਭਾਗ ਨੇ ਸ਼ੀਤ ਲਹਿਰ ਨੂੰ ਲੈਕੇ ਜਾਰੀ ਕੀਤੀ ਐਡਵਾਈਜ਼ਰੀ

ਮੌਸਮ ਵਿਭਾਗ ਨੇ ਪੰਜਾਬ ਲਈ ਔਰੇਂਜ ਅਲਰਟ (Orange Alert) ਜਾਰੀ ਕੀਤਾ ਹੈ। Omicron ਵੇਰੀਐਂਟ ਦੇ ਖਤਰੇ ਦੇ ਖਿਲਾਫ ਵੀ ਚੇਤਾਵਨੀ ਦਿੱਤੀ ਗਈ ਹੈ ਕਿਉਂਕਿ ਇਹ ਡੈਲਟਾ ਵੇਰੀਐਂਟ ਨਾਲੋਂ ਤਿੰਨ ਗੁਣਾ ਜ਼ਿਆਦਾ ਛੂਤਕਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਟੀਕਾਕਰਨ ਨੂੰ ਪੂਰਾ ਕਰਨ ਅਤੇ ਕੋਵਿਡ-19 ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

 

In The Market