ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿਚ ਇੱਕ ਵਿਆਹੁਤਾ ਜੋ ਇਕ ਬੱਚੇ ਦੀ ਮਾਂ ਹੈ, ਆਪਣੇ ਪ੍ਰੇਮੀ ਨਾਲ ਘਰੋਂ ਭੱਜ ਨਿਕਲੀ। ਉਸ ਨੇ ਇੱਕ ਹੋਟਲ ਵਿਚ ਜਾ ਕੇ ਵਿਆਹ ਕਰਵਾ ਲਿਆ। ਘਰੋਂ ਨਿਕਲਣ ਲੱਗਿਆਂ ਉਹ ਨਕਦੀ ਤੇ ਗਹਿਣੇ ਵੀ ਨਾਲ ਲੈ ਗਈ। ਉਸ ਦੇ ਪਤੀ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਉਸ ਨੇ ਦੱਸਿਆ ਕਿ ਉਸ ਦਾ ਵਿਆਹ 12 ਸਾਲ ਪਹਿਲਾਂ ਹੋਇਆ ਸੀ ਤੇ ਉਸ ਦਾ ਇੱਕ 11 ਸਾਲ ਦਾ ਬੱਚਾ ਹੈ। ਸ਼ਿਕਾਇਤ ਵਿਚ ਪੀੜਤ ਪਤੀ ਨੇ ਦੱਸਿਆ ਹੈ ਕਿ ਉਸ ਦੀ ਪਤਨੀ ਘਰੋਂ ਕਰੀਬ 2 ਲੱਖ ਰੁਪਏ ਦੀ ਨਕਦੀ ਤੇ ਗਹਿਣੇ ਲੈ ਕੇ ਫਰਾਰ ਹੋ ਗਈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਔਰਤ ਨੂੰ ਗ੍ਰਿਫ਼.ਤਾਰ ਕਰ ਲਿਆ, ਜਦਕਿ ਉਸ ਦਾ ਪ੍ਰੇਮੀ ਅਜੇ ਫਰਾਰ ਹੈ। ਥਾਣਾ ਦੁੱਗਰੀ ਦੀ ਪੁਲਿਸ ਅਧਿਕਾਰੀ ਜਸਵੰਤ ਕੌਰ ਨੇ ਦੱਸਿਆ ਕਿ ਸੰਦੀਪ ਕੁਮਾਰ ਨਾਂ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਹੈ। ਉਸ ਦੀ ਪਤਨੀ ਜਸਪ੍ਰੀਤ ਕੌਰ ਮਨੀ ਨਾਂ ਦੇ ਵਿਅਕਤੀ ਨਾਲ ਫਰਾਰ ਹੋ ਗਈ। ਉਸ ਦੀ ਕਾਰ ਘਰ ਦੇ ਬਾਹਰ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਵੀ ਦਿਖਾਈ ਦੇ ਰਹੀ ਸੀ।
ਜਾਣ ਤੋਂ ਪਹਿਲਾਂ ਜਸਪ੍ਰੀਤ ਕੌਰ ਨੇ ਘਰ ਦੀ ਅਲਮਾਰੀ ਵਿੱਚ ਰੱਖੇ ਗਹਿਣੇ ਅਤੇ 2 ਲੱਖ ਰੁਪਏ ਵੀ ਚੋਰੀ ਕਰ ਲਏ ਸਨ। ਇਸ ਮਾਮਲੇ 'ਚ ਪੁਲਸ ਨੇ ਮਾਮਲਾ ਦਰਜ ਕਰਕੇ ਜਸਪ੍ਰੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਉਸ ਦਾ ਪ੍ਰੇਮੀ ਮਨੀ ਅਜੇ ਫਰਾਰ ਹੈ। ਪੀੜਤ ਸੰਦੀਪ ਨੇ ਹੋਟਲ ਮਾਲਕ ਖਿਲਾਫ਼ ਮਾਮਲਾ ਦਰਜ ਕਰਨ ਦੀ ਸ਼ਿਕਾਇਤ ਵੀ ਕੀਤੀ ਹੈ। ਪੀੜਤ ਦਾ ਕਹਿਣਾ ਹੈ ਕਿ ਹੋਟਲ ਸਟਾਫ ਨੇ ਆਧਾਰ ਕਾਰਡ ਦੀ ਜਾਂਚ ਕੀਤੇ ਬਿਨਾਂ ਹੀ ਉਸ ਨੂੰ ਹੋਟਲ ਵਿੱਚ ਰਹਿਣ ਦਿੱਤਾ। ਇਸ ਮਾਮਲੇ ਵਿਚ ਪੁਲਿਸ ਨੇ ਕਿਹਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੀੜਤ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਦੀ ਪਤਨੀ ਦਾ ਵਿਆਹ ਨਹਿਰ ਦੇ ਕੋਲ ਸਥਿਤ ਪ੍ਰੈਜ਼ੀਡੈਂਟ ਹੋਟਲ ਵਿਚ ਹੋਇਆ ਸੀ। ਪੀੜਤ ਨੇ ਦੱਸਿਆ ਹੈ ਕਿ ਹੋਟਲ ਦੇ ਹੇਠਾਂ ਲੱਗੇ ਕੈਮਰੇ ਬੀਤੀ 7 ਤਰੀਕ ਤੋਂ ਬੰਦ ਹਨ, ਜਦੋਂਕਿ ਬਾਹਰ ਲੱਗੇ ਕੈਮਰੇ ਕੰਮ ਕਰ ਰਹੇ ਹਨ। ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਪੀੜਤ ਦਾ ਕਹਿਣਾ ਹੈ ਕਿ ਹੋਟਲ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਦੇ ਪਾਠੀ 'ਤੇ ਵੀ ਪਰਚਾ ਦਰਜ ਹੋਣਾ ਚਾਹੀਦਾ ਹੈ। ਪੀੜਤ ਨੇ ਦੋਸ਼ ਲਾਇਆ ਹੈ ਕਿ ਪਾਠੀ ਨੇ ਆਧਾਰ ਕਾਰਡ ਦੇਖੇ ਬਿਨਾਂ ਆਨੰਦ ਕਾਰਜ ਕਰਵਾਏ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Noida Accident News: कम विजिबिलिटी के कारण आपस में टकराईं गाड़ियां, दो मोटरसाइकिल सवारों की मौत, 12 घायल
Indian Bank Recruitment 2024: बैंक में नौकरी पाने का सुनेहरा मौका! 30 नवंबर तक अप्लाई करने का मौका, जाने चयन प्रक्रिया
Himachal Pradesh : दर्दनाक हादसा! शादी से लौट रहा परिवार हुआ हादसे का शिकार, 3 लोगों की मौत