LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਲਾਲਾਬਾਦ; ਠੇਕੇ ਵਾਲੀ ਜ਼ਮੀਨ ਦਾ ਰੌਲਾ, ਪਾਣੀ ਦੀ ਵਾਰੀ, ਪਿਓ-ਪੁੱਤ ਨੂੰ ਗੋਲ਼ੀਆਂ ਮਾਰ ਉਤਾਰਿਆ ਮੌਤ ਦੇ ਘਾਟ

father son land

ਜਲਾਲਾਬਾਦ ਦੇ ਪਿੰਡ ਪਾਕਾਂ ਤੋਂ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ। ਖੇਤ ਵਿੱਚ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਤੇ ਹਮਲਾਵਰ ਦੋਵੇਂ ਇੱਕੋ ਪਿੰਡ ਦੇ ਰਹਿਣ ਵਾਲੇ ਹਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ ਤੇ ਉਸ ਦੇ ਪੁੱਤਰ ਹਰਮੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਕਾਰਜ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ ਵਿੱਚ ਹੀ ਜ਼ਮੀਨ ਠੇਕੇ ‘ਤੇ ਲਈ ਸੀ। ਜਿਹੜੀ ਜ਼ਮੀਨ ਠੇਕੇ ਉਤੇ ਲਈ ਸੀ, ਉਸ ਉਤੇ ਪਹਿਲਾਂ ਠੇਕੇ ਉਤੇ ਲੈ ਕੇ ਖੇਤੀ ਕਰਨ ਵਾਲੇ ਮੁਲਜ਼ਮ ਉਨ੍ਹਾਂ ਤੋਂ ਰੰਜਿਸ਼ ਰੱਖਦੇ ਸਨ। ਉਸ ਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਅਤੇ ਭਤੀਜਾ ਹਰਮੀਤ ਸਿੰਘ ਖੇਤਾਂ ਵਿੱਚ ਪਾਣੀ ਦੀ ਵਾਰੀ ਲਗਾ ਰਹੇ ਸਨ। ਇੰਨੇ ਨੂੰ ਉਕਤ ਮੁਲਜ਼ਮ ਮੌਕੇ ‘ਤੇ ਆਏ ਅਤੇ ਪਹਿਲਾਂ ਉਸ ਦੇ ਭਤੀਜੇ ਹਰਮੀਤ ਸਿੰਘ ਨੂੰ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ ਅਤੇ ਉਸ ਮਗਰੋਂ ਉਸ ਦੇ ਭਰਾ ਅਵਤਾਰ ਸਿੰਘ ਨੂੰ ਵੀ ਗੋਲੀਆਂ ਮਾਰ ਦਿੱਤੀਆਂ।
ਉਨ੍ਹਾਂ ਕਿਹਾ ਕਿ ਪਹਿਲਾਂ ਮੁਲਜ਼ਮ ਪਲਵਿੰਦਰ ਸਿੰਘ, ਰਘਬੀਰ ਸਿੰਘ, ਬਲਬੀਰ ਸਿੰਘ ਪੁੱਤਰਾਨ ਜੋਗਿੰਦਰ ਸਿੰਘ ਵਾਸੀ ਪਾਕਾ ਇਹ ਜ਼ਮੀਨ ਵਾਹੁੰਦੇ ਸਨ ਪਰ ਹੁਣ ਦੋ ਸਾਲਾਂ ਤੋਂ ਮੇਰਾ ਭਰਾ ਅਵਤਾਰ ਸਿੰਘ ਠੇਕੇ ਲੈ ਕੇ ਵਾਹੀ ਕਰ ਰਿਹਾ ਸੀ। ਇਸੇ ਗੱਲ ਦੀ ਇਹ ਲੋਕ ਰੰਜਿਸ਼ ਰੱਖਦੇ ਸਨ। ਜਿਸ ਦੇ ਚਲਦਿਆਂ ਉਨ੍ਹਾਂ ਇਨ੍ਹਾਂ ਵਾਰਦਾਤ ਨੂੰ ਅੰਜਾਮ ਦਿੱਤਾ।
ਕੁਝ ਹੀ ਦਿਨ ਪਹਿਲਾਂ ਹਰਮੀਤ ਘਰ ਹੋਇਆ ਸੀ ਪੁੱਤ 
ਦੱਸ ਦੇਈਏ ਕਿ ਪਿਓ-ਪੁੱਤ ਦੀ ਦਰਦਨਾਕ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦੁਖਦਾਈ ਗੱਲ ਇਹ ਹੈ ਕਿ ਮ੍ਰਿਤਕ ਅਵਤਾਰ ਸਿੰਘ ਦੇ ਦੋ ਬੇਟੇ ਸਨ, ਜਿਨ੍ਹਾਂ ਵਿੱਚੋਂ ਹਰਮੀਤ ਸਿੰਘ ਦਾ ਪਿਤਾ ਦੇ ਨਾਲ ਹੀ ਕਤਲ ਕਰ ਦਿੱਤਾ ਗਿਆ, ਜਦੋਂ ਕਿ ਦੂਜਾ ਬੇਟਾ ਅਪਾਹਜ ਹੈ। ਮ੍ਰਿਤਕ ਨੌਜਵਾਨ ਹਰਮੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਕੁਝ ਦਿਨ ਪਹਿਲਾਂ ਹੀ ਇਕ ਬੇਟੀ ਤੋਂ ਬਾਅਦ ਬੇਟਾ ਹੋਇਆ ਸੀ। ਇਸ ਮਾਮਲੇ ਵਿੱਚ DSP ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਕਤਲ ਦਾ ਕੇਸ ਦਰਜ ਕਰ ਕੇ ਮੁਲਜ਼ਮਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

In The Market