ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੋ ਅਹਿਮ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ’ਚੋਂ 10 ਕਿੱਲੋ ਅਫੀਮ ਬਰਾਮਦ ਹੋਈ। ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਪਿਸ਼ੌਰਾ ਸਿੰਘ ਤੇ ਅਰਜੋਧ ਸਿੰਘ ਉਰਫ਼ ਜੋਧਾ ਦੋਵੇਂ ਵਾਸੀ ਪਿੰਡ ਬੋਪਾਰਾਏ ਮਡਲ, ਥਾਣਾ ਸਦਰ ਪੱਟੀ, ਤਰਨਤਾਰਨ ਵਜੋਂ ਕੀਤੀ ਹੈ।
ਪੁਲਿਸ ਟੀਮਾਂ ਨੇ ਅਫ਼ੀਮ ਜ਼ਬਤ ਕਰਨ ਤੋਂ ਇਲਾਵਾ ਉਨ੍ਹਾਂ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿਚ ਉਹ ਅਫ਼ੀਮ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ। ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਇੰਫਾਲ, ਮਨੀਪੁਰ ਵਿਚ ਇਕ ਵਿਅਕਤੀ ਤੋਂ ਅਫ਼ੀਮ ਖ਼ਰੀਦੀ ਹੈ ਅਤੇ ਉਹ ਕਿਸੇ ਨੂੰ ਪਹੁੰਚਾਉਣ ਜਾ ਰਹੇ ਹਨ, ਦੀ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਆਈਪੀਐੱਸ, ਏਸੀਪੀ ਈਸਟ ਗੁਰਿੰਦਰਬੀਰ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਸਟਾਫ-3 ਦੀ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਅਫ਼ੀਮ ਦੀ ਖੇਪ ਪਹੁੰਚਾਉਣ ਲਈ ਕਿਸੇ ਦੀ ਉਡੀਕ ਕਰ ਰਹੇ ਸਨ।ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਨ੍ਹਾਂ ਨੇ ਇੰਫਾਲ, ਮਨੀਪੁਰ ਦੇ ਇਕ ਵਿਅਕਤੀ ਤੋਂ ਅਫ਼ੀਮ ਖ਼ਰੀਦੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Dominica पीएम मोदी को देगा सर्वोच्च राष्ट्रीय पुरस्कार
Pakistan Blast News:पाकिस्तान में बड़ा धमाका; 2 बच्चों की मौत, कई घायल
Haryana Truck Accident: पानीपत में ट्रक बेकाबू, 6 लोगों को कुचला, 5 की मौके पर मौत