LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵੋਟਾਂ ਪੈਂਦਿਆਂ ਹੀ ਬਦਲੀ ਜਲੰਧਰ ਦੀ ਸਿਆਸਤ, ਸ਼ੀਤਲ ਅੰਗੁਰਾਲ ਨੇ ਅਸਤੀਫਾ ਲਿਆ ਵਾਪਸ, ਭਾਜਪਾ ਤੋਂ ਵੀ ਕੀਤਾ ਕਿਨਾਰਾ !

sheetal angural news

ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸ਼ੀਤਲ ਅੰਗੁਰਾਲ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਲੋਕ ਸਭਾ ਚੋਣਾਂ ਤੋਂ ਇਕ ਦਿਨ ਬਾਅਦ ਹੀ ਅੱਜ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਦਰਅਸਲ, ਸ਼ੀਤਲ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ, ਜਿਸ ਵਿਚ ਅੰਗੁਰਾਲ ਨੇ ਕਿਹਾ ਹੈ ਕਿ ਜੇਕਰ ਹੁਣ ਤੱਕ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ 'ਚ ਮੁੜ ਚੋਣਾਂ ਹੋਣੀਆਂ ਸੀ। ਇਸ ਕਾਰਨ ਸਰਕਾਰ ਦੇ ਚੋਣ ਖਰਚੇ ਵਧ ਜਾਣੇ ਸਨ। ਇਸ ਕਾਰਨ ਉਹ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ। ਦੱਸ ਦੇਈਏ ਕਿ ਵਿਧਾਨ ਸਭਾ ਦੇ ਸਪੀਕਰ ਨੇ 3 ਜੂਨ ਨੂੰ ਅੰਗੁਰਾਲ ਨੂੰ ਬੁਲਾਇਆ ਸੀ ਪਰ ਇਸ ਤੋਂ ਪਹਿਲਾਂ ਹੀ ਅੰਗੁਰਲ ਨੇ ਖੁਦ ਹੀ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਫਿਲਹਾਲ ਇਸ ਸਬੰਧੀ ਵਿਧਾਇਕ ਅੰਗੁਰਾਲ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਤੋਂ ਇਲਾਵਾ, ਵੋਟਾਂ ਖਤਮ ਹੁੰਦਿਆਂ ਹੀ ਅੰਗੁਰਾਲ ਨੇ ਭਾਜਪਾ ਤੋਂ ਵੀ ਕਿਨਾਰਾ ਕਰ ਲਿਆ ਹੈ। ਅੰਗੁਰਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੋਂ ਮੋਦੀ ਦਾ ਪਰਿਵਾਰ ਹਟਾ ਲਿਆ ਹੈ।

 ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕ ਅੰਗੁਰਾਲ ਭਾਜਪਾ 'ਚ ਸ਼ਾਮਲ ਹੋ ਗਏ ਸਨ ਅਤੇ ਅਗਲੇ ਹੀ ਦਿਨ ਉਨ੍ਹਾਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ। 

In The Market