LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਾਪਿਆਂ ਦੀਆਂ ਅੱਖਾਂ ਸਾਹਮਣੇ ਪੁੱਤ ਨੂੰ ਮਾਰੀਆਂ ਗੋ.ਲੀਆਂ, ਮੁਲਜ਼ਮ ਬੋਲੇ-ਲਵ ਮੈਰਿਜ ਕਰਨ ਦਾ ਮਜ਼ਾ ਚਖਾਇਐ

tarntaran crime 1011

ਤਰਨਤਾਰਨ ਵਿਚ ਲਵ ਮੈਰਿਜ ਕਰਵਾਉਣ ਉਤੇ ਮੁੰਡੇ ਨੂੰ ਬਾਈਕ ਸਵਾਰ ਕੁਝ ਬਦਮਾਸ਼ਾਂ ਨੇ ਜਾ.ਨੋਂ ਮਾ.ਰਨ ਦੀ ਨੀਅਤ ਨਾਲ ਗੋ.ਲੀਆਂ ਮਾਰ ਦਿੱਤੀਆਂ। ਘਟਨਾ ਤੋਂ ਬਾਅਦ ਮੋਟਰਸਾਈਕਲ ਸਵਾਰ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਥਾਣਾ ਵੈਰੋਵਾਲ ਦੀ ਪੁਲਿਸ ਨੇ ਪੰਜ ਵਿਅਕਤੀਆਂ ਖਿ਼ਲਾਫ਼ ਕੇਸ ਦਰਜ ਕੀਤਾ ਹੈ।
ਸੁਖਵਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਵਾਸੀ ਪਿੰਡ ਏਕਲਗੱਡਾ ਨੇ ਪੁਲਿਸ ਨੂੰ ਬਿਆਨਾਂ ਦਰਜ ਕਰਵਾਏ ਹਨ ਕਿ ਉਸ ਦੇ ਮੁੰਡੇ ਰਵਿੰਦਰ ਸਿੰਘ ਨੇ ਕਰੀਬ ਇਕ ਸਾਲ ਪਹਿਲਾਂ ਅਨਮੋਲਦੀਪ ਕੌਰ ਪੁੱਤਰੀ ਪਰਮਿੰਦਰ ਸਿੰਘ ਵਾਸੀ ਏਕਲ ਗੱਡਾ ਨਾਲ ਲਵ ਮੈਰਿਜ ਕਰਵਾਈ ਸੀ। ਬੀਤੀ 7 ਅਪ੍ਰੈਲ ਨੂੰ ਉਹ ਆਪਣੇ ਪਤੀ ਅਤੇ ਮੁੰਡੇ ਰਵਿੰਦਰ ਸਿੰਘ ਨਾਲ ਪੈਲੀ ਵਿੱਚ ਕੰਮ ਕਰਨ ਤੋਂ ਬਾਅਦ ਸ਼ਾਮ ਕਰੀਬ 7 ਵਜੇ ਵਾਪਸ ਘਰ ਪਰਤ ਰਹੇ ਸਨ। ਇਸ ਦੌਰਾਨ ਉਸ ਦਾ ਮੁੰਡਾ ਰਵਿੰਦਰ ਸਿੰਘ ਆਪਣੇ ਮੋਟਰਸਾਈਕਲ ਸਪਲੈਂਡਰ ’ਤੇ ਸਵਾਰ ਹੋ ਕੇ ਉਨ੍ਹਾਂ ਦੇ ਅੱਗੇ-ਅੱਗੇ ਜਾ ਰਿਹਾ ਸੀ।
ਇਸ ਦੌਰਾਨ ਦੋ ਵਿਅਕਤੀ ਉਨ੍ਹਾਂ ਦੇ ਪਿੱਛੇ ਬਿਨਾਂ ਨੰਬਰੀ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਆ ਰਹੇ ਸਨ, ਜਿਨ੍ਹਾਂ ਵੱਲੋਂ ਉਨ੍ਹਾਂ ਦੇ ਸਾਹਮਣੇ ਪੁੱਤ ਰਵਿੰਦਰ ਸਿੰਘ ਦੇ ਬਰਾਬਰ ਆ ਰਿਵਾਲਵਰ ਰਾਹੀਂ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨੇ ਸ਼ੁਰੂ ਕਰ ਦਿੱਤੇ। ਇਹ ਫਾਇਰ ਉਸ ਦੀ ਛਾਤੀ ਵਿੱਚ ਜਾ ਲੱਗੇ ਅਤੇ ਉਹ ਜ਼ਮੀਨ ਉੱਪਰ ਡਿੱਗ ਪਿਆ। ਜ਼ਮੀਨ ’ਤੇ ਡਿੱਗਣ ਤੋਂ ਬਾਅਦ ਹਮਲਾਵਰਾਂ ਵੱਲੋਂ ਤਿੰਨ ਚਾਰ ਫਾਇਰ ਉਸ ਉੱਪਰ ਕੀਤੇ ਗਏ, ਜੋ ਉਸ ਦੇ ਸਰੀਰ ਦੇ ਵੱਖ-ਵੱਖ ਅੰਗਾਂ ਉੱਪਰ ਜਾ ਵੱਜੇ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਇਹ ਕਹਿੰਦੇ ਹੋਏ ਫਰਾਰ ਹੋ ਗਏ ਕਿ ਰਵਿੰਦਰ ਸਿੰਘ ਨੂੰ ਪਿੰਡ ਵਿੱਚ ਵਿਆਹ ਕਰਵਾਉਣ ਦਾ ਮਜ਼ਾ ਦਿੱਤਾ ਹੈ। ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪੁੱਤ ਨੂੰ ਗੋ.ਲ਼ੀਆਂ ਮਾਰਨ ਦੀ ਮੁੱਖ ਵਜ੍ਹਾ ਉਸ ਵੱਲੋਂ ਪਿੰਡ ਦੀ ਕੁੜੀ ਨਾਲ ਵਿਆਹ ਕਰਵਾਉਣਾ ਹੀ ਹੈ। ਜ਼ਖ਼ਮੀ ਹਾਲਤ ’ਚ ਰਵਿੰਦਰ ਸਿੰਘ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ।
ਥਾਣਾ ਵੈਰੋਵਾਲ ਦੇ ਸਹਾਇਕ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਕੌਰ ਦੇ ਬਿਆਨਾਂ ਹੇਠ ਨਿਰਵੈਲ ਸਿੰਘ ਪੁੱਤਰ ਦਿਆਲ ਸਿੰਘ, ਕੰਵਲਜੀਤ ਸਿੰਘ ਪੁੱਤਰ ਨਿਰਵੈਲ ਸਿੰਘ, ਸਾਜਨ ਪੁੱਤਰ ਜਸਪਾਲ ਸਿੰਘ, ਪਰਮਿੰਦਰ ਕੌਰ ਪਤਨੀ ਮੁਖਤਿਆਰ ਸਿੰਘ ਵਾਸੀਆਨ ਏਕਲਗੱਡਾ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਗ੍ਰਿਫ਼.ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

In The Market