ਖੰਨਾ ਵਿਚ ਨੈਸ਼ਨਲ ਹਾਈਵੇ 'ਤੇ ਅੱਧੀ ਰਾਤ ਨੂੰ ਭਿਆਨਕ ਹਾਦਸਾ ਵਾਪਰਿਆ। ਬੱਸ ਨੂੰ ਪਿੱਛਿਓਂ ਤੇਜ਼ ਰਫ਼ਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ। ਇਸ ਮਗਰੋਂ ਬੱਸ ਤਕਰੀਬਨ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟ੍ਰਾਂਸਫਾਰਮਰ ਨਾਲ ਟਕਰਾ ਗਈ। ਇਸ ਦੌਰਾਨ ਜ਼ੋਰਦਾਰ ਧਮਾਕਾ ਹੋਇਆ। ਹਾਦਸੇ ਵਿਚ 25 ਤੋਂ 30 ਮਜ਼ਦੂਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ।
ਜਾਣਕਾਰੀ ਮੁਤਾਬਕ ਪੰਜਾਬ ਵਿਚ ਝੋਨਾ ਲਗਾਉਣ ਲਈ ਬਿਹਾਰ ਤੇ ਯੂਪੀ ਤੋਂ ਤਕਰੀਬਨ 65 ਮਜ਼ਦੂਰ ਬੱਸ ਵਿਚ ਆ ਰਹੇ ਸਨ। ਅੱਧੀ ਲੇਬਰ ਨੂੰ ਖੰਨਾ ਵਿਚ ਉਤਾਰਨਾ ਸੀ। ਰਾਤ ਨੂੰ ਤਕਰੀਬਨ ਸਾਢੇ 12 ਵਜੇ ਦੇ ਕਰੀਬ ਬੱਸ ਨੈਸ਼ਨਲ ਹਾਈਵੇ 'ਤੇ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਬਣੇ ਕੱਟ 'ਤੇ ਰੁਕੀ। ਅਜੇ ਕੁੱਝ ਮਜ਼ਦੂਰ ਹੇਠਾਂ ਉਤਰੇ ਹੀ ਸੀ ਕਿ ਉਦੋਂ ਹੀ ਮਗਰੋਂ ਤੇਜ਼ ਰਫ਼ਤਾਰ ਟਰਾਲੇ ਨੇ ਆ ਕੇ ਬੱਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਦੂਰ ਤਕ ਇਸ ਦੀ ਆਵਾਜ਼ ਗਈ। ਇੰਨੇ ਨੂੰ ਬੱਸ ਤਕਰੀਬਨ 150 ਮੀਟਰ ਦੂਰ ਜਾ ਕੇ ਟ੍ਰਾਂਸਫਾਰਮਰ ਨਾਲ ਟਕਰਾਈ ਤਾਂ ਜ਼ੋਰਦਾਰ ਧਮਾਕਾ ਹੋਇਆ। ਮਜ਼ਦੂਰਾਂ ਵਿਚਾਲੇ ਚੀਕ ਚਿਹਾੜਾ ਮੱਚ ਗਿਆ। ਉਪਰੰਤ ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਸਿਟੀ ਥਾਣਾ 2 ਦੇ SHO ਗੁਰਮੀਤ ਸਿੰਘ ਨੇ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚ ਕੇ ਜ਼ਖ਼ਮੀਆਂ ਦੀ ਹਰ ਸੰਭਵ ਮਦਦ ਕੀਤੀ ਅਤੇ ਟ੍ਰੈਫਿਕ ਸੁਚਾਰੂ ਕਰਵਾਇਆ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Petrol-Diesel Prices Today: पेट्रोल-डीजल आज सस्ता हुआ या महंगा, यहां चेक करें लेटेस्ट रेट
Gold-Silver Price Today: सोने-चांदी की कीमतें में उतार चढ़ाव जारी, जानें 22-24 कैरेट गोल्ड का ताजा रेट
Manipur Violence: प्रदर्शनकारियों ने मुख्यमंत्री आवास को बनाया निशाना, 5 जिलों में कर्फ्यू