ਸਮਰਾਲਾ : ਧਾਰਮਿਕ ਅਸਥਾਨ ਤੋਂ ਪਰਤਦਿਆਂ ਟਾਇਰ ਪੈਂਚਰ ਹੋਣ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਪੁਲ ਤੋਂ ਹੇਠਾਂ ਡਿੱਗ ਗਿਆ। ਇਸ ਭਿਆਨਕ ਸੜਕ ਹਾਦਸੇ ਵਿਚ ਦੋ ਕੁੜੀਆਂ ਦੀ ਮੌਤ ਹੋ ਗਈ ਜਦਕਿ ਇਕ ਮੁੰਡਾ ਗੰਭੀਰ ਜ਼ਖਮੀ ਹੈ। ਇਹ ਤਿੰਨੋ ਸਮਰਾਲਾ ਬਾਈਪਾਸ ਦੇ ਦਿਆਲਪੁਰਾ ਪੁਲ਼ ਤੋਂ ਹੇਠਾਂ ਆ ਡਿੱਗੇ। ਜ਼ਖਮੀ ਨੂੰ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ। ਇਹ ਤਿੰਨੋ ਲੁਧਿਆਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਰਾਹਗੀਰਾਂ ਨੇ ਦੱਸਿਆ ਕਿ ਇਹ ਤਿੰਨੋਂ ਮੋਟਰਸਾਈਕਲ ਸਵਾਰ ਚੰਡੀਗੜ੍ਹ ਸਾਈਡ ਤੋਂ ਆ ਰਹੇ ਸਨ। ਜਦੋਂ ਇਹ ਦਿਆਲਪੁਰਾ ਦੇ ਪੁਲ਼ ਦੇ ਉੱਪਰ ਪਹੁੰਚੇ ਤਾਂ ਇਨ੍ਹਾਂ ਦੇ ਮੋਟਰਸਾਈਕਲ ਦਾ ਟਾਇਰ ਪੈਂਚਰ ਹੋ ਗਿਆ, ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਤਿੰਨੋ ਜਣੇ ਦਿਆਲਪੁਰਾ ਪੁਲ਼ ਤੋਂ ਹੇਠਾਂ ਡਿੱਗ ਗਏ, ਜਿਨ੍ਹਾਂ ਵਿਚ ਦੋਹਾਂ ਕੁੜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਤੁਰੰਤ ਰਾਹਗੀਰਾਂ ਦੀ ਮਦਦ ਨਾਲ ਸਮਰਾਲਾ ਦੇ ਸਿਵਲ ਹਸਪਤਾਲ ਵਿਚ ਪਹੁੰਚਾਇਆ ਗਿਆ।
ਡਾਕਟਰ ਨਵਦੀਪ ਸਿੰਘ ਨੇ ਦੱਸਿਆ ਕਿ ਇਕ ਬਾਈਕ ਤੇ ਤਿੰਨ ਜਣੇ ਸਵਾਰ ਹੋ ਕੇ ਚੰਡੀਗੜ੍ਹ ਸਾਈਡ ਤੋਂ ਲੁਧਿਆਣਾ ਜਾ ਰਹੇ ਸਨ ਤਾਂ ਰਸਤੇ ਵਿੱਚ ਟਾਇਰ ਫਟਣ ਕਾਰਨ ਪੁਲ ਤੋਂ ਹੇਠਾਂ ਗਿਰ ਗਏ ਜਿਨ੍ਹਾਂ ਵਿਚ ਦੋ ਲੜਕੀਆਂ ਤੇ ਇਕ ਨੌਜਵਾਨ ਲੜਕਾ ਸੀ। ਲੜਕੀਆਂ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਲੜਕੇ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਲੁਧਿਆਣਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर