LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Punjab Weather Update: ਮੌਸਮ ਨੇ ਫਿਰ ਬਦਲਿਆ ਆਪਣਾ ਮਿਜਾਜ, 27 ਜੁਲਾਈ ਤੱਕ ਬਾਰਿਸ਼ ਦਾ ਯੈਲੋ ਅਲਰਟ ਜਾਰੀ

rainweather55

Punjab Weather Update:  ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਸੂਬੇ 'ਚ ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਮਾਨਸੂਨ ਸੀਜ਼ਨ 'ਚ ਹੁਣ ਤੱਕ ਸ਼ਹਿਰ 'ਚ 792.1 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੋਹਾਲੀ 'ਚ 25 ਤੋਂ 27 ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਦਿਨ ਭਰ ਮੌਸਮ ਖੁਸ਼ਕ ਰਿਹਾ।

ਮੀਂਹ ਨਾ ਪੈਣ ਕਾਰਨ ਤਾਪਮਾਨ 35.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।
ਮੀਂਹ ਨਾ ਪੈਣ ਕਾਰਨ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਸ਼ਨੀਵਾਰ ਨਾਲੋਂ 6.2 ਡਿਗਰੀ ਅਤੇ ਆਮ ਨਾਲੋਂ ਦੋ ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 26.4 ਡਿਗਰੀ ਰਿਹਾ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ।

ਮੋਹਾਲੀ ਦਾ ਦਿਨ ਦਾ ਤਾਪਮਾਨ 35.3 ਅਤੇ ਪੰਚਕੂਲਾ ਦਾ 35.4 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਅਨੁਸਾਰ ਮਾਨਸੂਨ ਸਰਗਰਮ ਹੈ, ਜਿਸ ਕਾਰਨ ਚੰਡੀਗੜ੍ਹ ਸਮੇਤ ਪੰਜਾਬ-ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਉੱਥੇ ਹੀ ਸ਼ੁੱਕਰਵਾਰ-ਸ਼ਨੀਵਾਰ ਰਾਤ ਨੂੰ 53 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਮੌਸਮ ਇਸ ਤਰ੍ਹਾਂ ਦਾ ਰਹੇਗਾ
24 ਜੁਲਾਈ ਯਾਨੀ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

25 ਜੁਲਾਈ, ਭਾਰੀ ਮੀਂਹ ਦੀ ਚੇਤਾਵਨੀ। ਦਿਨ ਦਾ ਤਾਪਮਾਨ 32 ਅਤੇ ਰਾਤ ਦਾ ਤਾਪਮਾਨ 26 ਡਿਗਰੀ ਰਹੇਗਾ।

26 ਜੁਲਾਈ, ਮੀਂਹ ਦੀ ਸੰਭਾਵਨਾ। ਦਿਨ ਦਾ ਤਾਪਮਾਨ 31 ਅਤੇ ਘੱਟੋ-ਘੱਟ 26 ਡਿਗਰੀ ਰਹੇਗਾ।

27 ਜੁਲਾਈ, ਮੀਂਹ ਦੀ ਭਵਿੱਖਬਾਣੀ। ਵੱਧ ਤੋਂ ਵੱਧ ਤਾਪਮਾਨ 31 ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

In The Market