LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਹਿਲੇ ਦਿਨ ਕਾਲਜ ਜਾ ਰਿਹਾ ਸੀ ਨੌਜਵਾਨ, ਵਾਪਰ ਗਿਆ ਭਾਣਾ !

kapurthala acc new

ਕਪੂਰਥਲਾ : ਸੁਲਤਾਨਪੁਰ ਲੋਧੀ ਵਿਖੇ ਅੱਜ ਵਾਪਰੇ ਇਕ ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌ.ਤ ਹੋ ਗਈ। ਇਹ ਹਾਦਸਾ ਡੱਲਾ ਰੋਡ ਸਥਿਤ ਇੱਕ ਪੈਟ੍ਰੋਲ ਪੰਪ ਨੇੜੇ ਹੋਇਆ। ਜਾਣਕਾਰੀ ਅਨੁਸਾਰ ਟਿੱਪਰ ਦੇ ਅਚਾਨਕ ਅੱਗੇ ਆ ਜਾਣ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਜਿਸ ਤੋਂ ਬਾਅਦ ਦੋ ਵਿਦਿਆਰਥੀ ਸੜਕ 'ਤੇ ਡਿੱਗ ਗਏ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌ.ਤ ਹੋ ਗਈ। ਜਦਕਿ ਦੂਜੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।  
ਮ੍ਰਿਤਕ ਦੀ ਪਛਾਣ 18 ਸਾਲਾ ਨਵਦੀਪ ਸਿੰਘ ਪੁੱਤਰ ਜਸਵੀਰ ਸਿੰਘ ਮਲਸੀਆਂ ਵਜੋਂ ਹੋਈ ਹੈ। ਨੌਜਵਾਨ ਏਪੀਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ ਅਤੇ ਦੋ ਮਹੀਨੇ ਦੀ ਟਰੇਨਿੰਗ ਤੋਂ ਬਾਅਦ ਅੱਜ ਪਹਿਲੇ ਦਿਨ ਆਪਣੇ ਸਾਥੀ ਅਜੇ ਪੁੱਤਰ ਰਾਜੂ ਵਾਸੀ ਪਿੰਡ ਜੈਨ ਪੁਰ ਨਾਲ ਪੀਬੀ 08 ਈਸੀ 6926 ਮੋਟਰਸਾਈਕਲ 'ਤੇ ਕਾਲਜ ਮਲਸੀਆਂ ਜਾ ਰਿਹਾ ਸੀ। ਜਦੋਂ ਉਹ ਡੱਲਾ ਰੋਡ ਨੇੜੇ ਇਕ ਪਟਰੋਲ ਪੰਪ ਕੋਲ ਪੁੱਜਾ ਤਾਂ ਅੱਗੇ ਤੋਂ ਅਚਾਨਕ ਇੱਕ ਟਿੱਪਰ ਆ ਗਿਆ। ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਹੇਠਾਂ ਡਿੱਗਦਿਆਂ ਹੀ ਉਸ ਦੀ ਮੌਕੇ 'ਤੇ ਹੀ ਮੌ.ਤ ਹੋ ਗਈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

In The Market