LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

SYL ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : CM Mann

cm411111

Northern Regional Council Meeting: ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਉੱਤਰੀ ਭਾਰਤ ਦੇ ਸੂਬਿਆਂ ਦੇ ਆਪਸੀ ਵਿਵਾਦਤ ਮੁੱਦਿਆਂ ’ਤੇ ਚਰਚਾ ਹੋ ਰਹੀ ਹੈ। ਇਸ ਮੀਟਿੰਗ ਵਿੱਚ ਹੋਰ ਰਾਜਾਂ ਦੇ ਮੁੱਖ ਮੰਤਰੀ ਅਤੇ ਸੀਨੀਅਰ ਮੰਤਰੀ ਹਿੱਸਾ ਲਿਆ। ਕੇਂਦਰੀ ਗ੍ਰਹਿ ਮੰਤਰੀ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੜੀ ਹੀ ਬੇਬਾਕੀ ਨਾਲ ਪੰਜਾਬ ਦੇ ਮੁੱਦੇ ਚੁੱਕੇ। ਉਨ੍ਹਾਂ ਨੇ ਸੰਵੇਦਨਸ਼ੀਲ ਮੁੱਦੇ ਐਸਵਾਈਐਲ ਨੂੰ ਲੈ ਕੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਇਹ ਨਹਿਰ ਕਦੇ ਵੀ ਨਹੀਂ ਬਣ ਸਕਦੀ।  ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸਾਡੇ ਕੋਲ ਕਿਸੇ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ, ਇਸ ਮੁੱਦੇ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਇਸ ਦਾ ਅਸਰ ਹਰਿਆਣਾ ਅਤੇ ਰਾਜਸਥਾਨ 'ਤੇ ਵੀ ਪਵੇਗਾ, ਮੌਜੂਦਾ ਸਥਿਤੀ ਵਿੱਚ ਉਪਲਬਧ ਪਾਣੀ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ, ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਦਾ ਖਰਚਾ ਵੀ ਸਾਡੇ ਤੋਂ ਲਿਆ ਜਾਂਦਾ ਹੈ। ਉਨ੍ਹਾਂ ਹੋਰ ਕਿਹਾ ਕਿ ਜਿਸ ਸੂਬੇ ਦੇ ਪੁੱਤ ਫੌਜ ਵਿੱਚ ਸ਼ਹੀਦ ਹੋ ਜਾਂਦੇ ਹਨ, ਉਸ ਤੋਂ ਫੀਸ ਵੀ ਲਈ ਜਾਂਦੀ ਹੈ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਨੂੰ ਅਰਧਸੈਨਿਕ ਬਲਾਂ ਦੇ ਇਸ ਖ਼ਰਚੇ ਤੋਂ ਮੁਕਤ ਕਰਨ ਦੀ ਮੰਗ ਕੀਤੀ ਗਈ।

 

In The Market