LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨੰਗਲ ਵਿਚ ਹਿੰਦੂ ਆਗੂ ਦੀ ਹੱਤਿ.ਆ ਲਈ ਵਿਦੇਸ਼ ਤੋਂ ਹੋਈ ਫੰਡਿੰਗ, ਦੋਵੇਂ ਮੁਲਜ਼ਮ ਚੜ੍ਹੇ ਪੰਜਾਬ ਪੁਲਿਸ ਹੱਥੇ, ਹੋਣਗੇ ਖੁਲਾਸੇ

hindu aagu killed new

ਨੰਗਲ ਵਿਚ ਹੋਏ ਹਿੰਦੂ ਆਗੂ ਵਿਕਾਸ ਪ੍ਰਭਾਕਰ ਦੇ ਕ.ਤ.ਲ ਦੇ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਨੇ 3 ਦਿਨਾਂ ਤੋਂ ਵੀ ਘੱਟ ਸਮੇਂ ਵਿਚ ਇਸ ਮਾਮਲੇ ਨੂੰ  ਸੁਲਝਾ ਲਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਰੂਪਨਗਰ ਪੁਲਿਸ ਵਲੋਂ SSOC ਮੁਹਾਲੀ ਦੇ ਨਾਲ ਇਕ ਸਾਂਝੇ ਆਪ੍ਰੇਸ਼ਨ ਵਿਚ  ਵਿਸ਼ਵ ਹਿੰਦੂ ਪਰਿਸ਼ਦ (ਵਿਹਿਪ) ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਪ੍ਰਭਾਕਰ ਕ.ਤ.ਲ ਕੇਸ ਨੂੰ 3 ਦਿਨਾਂ ਤੋਂ ਵੀ ਘੱਟ ਸਮੇਂ ਵਿਚ ਸੁਲਝਾ ਲਿਆ ਗਿਆ ਹੈ ਅਤੇ ਇਕ ਪਾਕਿਸਤਾਨ ਆਧਾਰਿਤ ਅੱਤ.ਵਾਦੀ ਮਾਸਟਰਮਾਈਂਡ ਦੁਆਰਾ ਸਮਰਥਨ ਪ੍ਰਾਪਤ ਅੱਤਵਾਦੀ ਮਾਡਿਊਲ ਦੇ 2 ਸੰਚਾਲਕਾਂ ਨੂੰ ਗ੍ਰਿਫ.ਤਾਰ ਕੀਤਾ ਗਿਆ ਹੈ। ਵਿਗਿਆਨਕ ਜਾਂਚ ਦੇ ਆਧਾਰ 'ਤੇ ਹਮਲਾਵਰਾਂ ਦੀ ਪਛਾਣ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਵਜੋਂ ਹੋਈ ਹੈ, ਜਿਨ੍ਹਾਂ ਨੂੰ ਅੱਜ 32 ਬੋਰ ਦੇ 2 ਪਿਸਤੌਲ, 16 ਜਿੰਦਾ ਕਾਰਤੂਸ, 01 ਖਾਲੀ ਕਾਰਤੂਸ ਅਤੇ ਵਾਰਦਾਤ ਵਿਚ ਵਰਤੀ ਗਈ ਇਕ ਟੀ.ਵੀ.ਐਸ. ਜੁਪੀਟਰ ਸਕੂਟਰ ਸਮੇਤ ਕਾਬੂ ਕੀਤਾ ਗਿਆ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਇਕ ਦਹਿਸ਼ਤੀ ਮਾਡਿਊਲ ਹੈ, ਜਿਸ ਨੂੰ ਪੁਰਤਗਾਲ ਅਤੇ ਹੋਰ ਥਾਵਾਂ ਤੋਂ ਸੰਚਾਲਿਤ ਵਿਦੇਸ਼ੀ ਹੈਂਡਲਰਾਂ ਵੱਲੋਂ ਸੰਚਾਲਿਤ ਕੀਤਾ ਜਾਂਦਾ ਹੈ ਅਤੇ ਫੰਡ ਦਿਤਾ ਜਾਂਦਾ ਹੈ। ਡੀਜੀਪੀ ਪੰਜਾਬ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

In The Market