ਚੰਡੀਗੜ੍ਹ : ਸੂਬੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਕੇਂਦਰ ਵਿੱਚ ਭਾਜਪਾ ਦੇ ਤਿੰਨ ਸੀਨੀਅਰ ਆਗੂ ਭਲਕੇ ਚੰਡੀਗੜ੍ਹ ਪਹੁੰਚਣਗੇ। ਕੇਂਦਰ ਨੇ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਗਜੇਂਦਰ ਸ਼ੇਖਾਵਤ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਹੈ। ਚੰਡੀਗੜ੍ਹ ਪੁੱਜੇ ਆਗੂਆਂ ਵਿੱਚ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ, ਸਹਿ ਇੰਚਾਰਜ ਹਰਦੀਪ ਪੁਰੀ, ਸਹਿ ਇੰਚਾਰਜ ਮੀਨਾਕਸ਼ੀ ਲੇਖੀ ਦੇ ਨਾਂ ਸ਼ਾਮਲ ਹਨ। ਭਾਜਪਾ ਦੇ ਇਹ ਸਾਰੇ ਵੱਡੇ ਆਗੂ ਚੋਣਾਂ ਨੂੰ ਲੈ ਕੇ ਭਲਕੇ ਚੰਡੀਗੜ੍ਹ ਵਿੱਚ ਇੱਕ ਵੱਡੀ ਮੀਟਿੰਗ ਕਰਨਗੇ। ਇਸ ਦੇ ਨਾਲ ਹੀ ਇਸ ਮੀਟਿੰਗ ਵਿੱਚ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਨ੍ਹਾਂ ਆਗੂਆਂ ਵੱਲੋਂ ਰਣਨੀਤੀ ਤਿਆਰ ਕੀਤੀ ਜਾਵੇਗੀ।
Also Read : CM ਕੇਜਰੀਵਾਲ ਦਾ ਦੋ ਦਿਨਾ ਪੰਜਾਬ ਦੌਰਾ, ਪੰਜਾਬ ਦੇ ਲੋਕਾਂ ਨਾਲ ਕਰਨਗੇ ਗੱਲਬਾਤ
ਦੂਜੇ ਪਾਸੇ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਤੋਂ ਬਾਅਦ ਹੁਣ ਖੇਤੀ ਕਾਨੂੰਨਾਂ ਦੇ ਮੁੱਦੇ ਅਤੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਸਰਗਰਮ ਹੋ ਗਏ ਹਨ। ਭਲਕੇ ਉਹ ਇਸ ਮਾਮਲੇ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।
Also Read : ਦਿੱਲੀ ‘ਚ 1 ਨਵੰਬਰ ਤੋਂ ਖੁੱਲ੍ਹਣਗੇ ਸਾਰੀਆਂ ਕਲਾਸਾਂ ਦੇ ਸਕੂਲ, ਛੱਠ ਪੂਜਾ ਕਰਨ ਦੀ ਵੀ ਮਿਲੀ ਇਜ਼ਾਜਤ
ਉਨ੍ਹਾਂ ਦੇ ਨਾਲ 20-25 ਲੋਕਾਂ ਦਾ ਵਫ਼ਦ ਵੀ ਜਾਵੇਗਾ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਪਣੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਤਾਂ ਕੀਤਾ ਪਰ ਕਿਹਾ ਕਿ ਨਾਂ ਅਤੇ ਚੋਣ ਨਿਸ਼ਾਨ ਬਾਰੇ ਬਾਅਦ ਵਿੱਚ ਪਤਾ ਲੱਗੇਗਾ। ਇਸ ਦੇ ਲਈ ਮੈਂ ਚੋਣ ਕਮਿਸ਼ਨ ਨੂੰ ਅਰਜ਼ੀ ਦਿੱਤੀ ਹੈ ਅਤੇ ਇਸਦੀ ਮਨਜ਼ੂਰੀ ਮਿਲਣ ਤੋਂ ਬਾਅਦ ਅਸੀਂ ਨਾਮ ਅਤੇ ਚੋਣ ਨਿਸ਼ਾਨ ਬਾਰੇ ਦੱਸਾਂਗੇ। ਮੇਰਾ ਵਕੀਲ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।


