LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਖਬੀਰ ਬਾਦਲ ਸਮੇਤ ਇੰਨ੍ਹਾਂ ਦਿੱਗਜ ਨੇਤਾਵਾਂ ਨੇ ਭਰਿਆ ਨਾਮਜਦਗੀ ਪੱਤਰ

613

ਚੰਡੀਗੜ੍ਹ : ਪੰਜਾਬ ਦੀ ਪਟਿਆਲਾ ਸ਼ਹਿਰੀ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਨਾ ਆਪਣਾ ਨਾਮਜਦਗੀ ਪੱਤਰ ਭਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਭਰਨ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt.Amarinder Singh) ਨੇ ਵਿਰੋਧੀਆਂ 'ਤੇ ਜ਼ਬਰਦਸਤ ਸਿਆਸੀ ਹਮਲੇ ਕੀਤੇ ਹਨ। ਕੈਪਟਨ ਨੇ ਕਿਹਾ ਕਿ ਚਰਨਜੀਤ ਚੰਨੀ (CM Channi) ਅਤੇ ਸੁਖਜਿੰਦਰ ਰੰਧਾਵਾ (Sukhjinder Randhawa) ਦੀ ਅਗਵਾਈ ਵਾਲੀ ਮਾਝਾ ਬ੍ਰਿਗੇਡ ਨੇ ਮੈਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ ਦੀ ਸਾਜ਼ਿਸ਼ ਰਚੀ। ਕੈਪਟਨ ਨੇ ਸਿੱਧੂ 'ਤੇ ਫਿਰ ਹਮਲਾ ਬੋਲਦਿਆਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਬਣਨ ਦੇ ਯੋਗ ਨਹੀਂ ਹਨ।

Also Read : ਅੱਜ ਕਿਸਾਨਾਂ ਵੱਲੋਂ ਦੇਸ਼ਭਰ 'ਚ ਮਨਾਇਆ ਜਾ ਰਿਹਾ 'ਵਿਸ਼ਵਾਸਘਾਤ ਦਿਵਸ'

ਉਹ ਅੰਮ੍ਰਿਤਸਰ ਪੂਰਬੀ ਤੋਂ ਸਿੱਧੂ ਨੂੰ ਹਰਾਉਣਗੇ। ਰੇਤ ਦੀ ਨਾਜਾਇਜ਼ ਮਾਈਨਿੰਗ 'ਚ ਕੈਪਟਨ ਨੇ ਫਿਰ ਪੰਜਾਬ ਕਾਂਗਰਸ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਘੇਰਿਆ। ਕੈਪਟਨ ਨੇ ਫਿਰ ਕਿਹਾ ਕਿ ਉਨ੍ਹਾਂ ਨੇ MeToo ਮਾਮਲੇ 'ਚ ਚੰਨੀ ਨੂੰ ਬਚਾਇਆ, ਫਿਰ ਵੀ ਚੰਨੀ ਨੇ ਪਿੱਠ 'ਚ ਛੁਰਾ ਮਾਰਿਆ।ਪੰਜਾਬ ਵਿੱਚ ਅੱਜ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਲੰਬੀ ਵਿਧਾਨ ਸਭਾ ਤੋਂ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ।  

Also Read : ਖਡੂਰ ਸਾਹਿਬ ਤੋਂ ਕਾਂਗਰਸੀ ਆਗੂ ਰਮਨਜੀਤ ਸਿੱਕੀ ਆਜ਼ਾਦ ਉਮੀਦਵਾਰ ਵਜੋਂ ਲੜਨਗੇ ਚੋਣ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਜਲਾਲਾਬਾਦ ਸੀਟ ਤੋਂ ਨਾਮਜ਼ਦਗੀ ਭਰ ਦਿੱਤੀ ਹੈ। ਇਸਦੇ ਨਾਲ ਹੀ CM ਚਰਨਜੀਤ ਚੰਨੀ ਭਦੌੜ ਸੀਟ ਤੋਂ ਨਾਮਜ਼ਦਗੀ ਭਰ ਦਿੱਤਾ ਹੈ। ਪੰਜਾਬ ਵਿੱਚ ਨਾਮਜ਼ਦਗੀਆਂ 1 ਫਰਵਰੀ ਯਾਨੀ ਕੱਲ੍ਹ ਤੱਕ ਹੋਣੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਹੋਵੇਗੀ। 4 ਫਰਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਾਂ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

In The Market