LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਣਾਉਂਦੇ ਸੀ ਜਾਅਲੀ ਅਸਲਾ ਲਾਇਸੈਂਸ, ਕਰਦੇ ਸੀ ਹਥਿਆਰਾਂ ਦੀ ਤਸਕਰੀ, ਇੰਝ ਚੜ੍ਹੇ ਪੁਲਿਸ ਦੇ ਹੱਥੇ 

amritsar police asr

ਅੰਮ੍ਰਿਤਸਰ : ਜਾਅਲੀ ਅਸਲਾ ਲਾਇਸੈਂਸ ਬਣਾ ਕੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕੀਤੀ ਜਾ ਰਹੀ ਸੀ। ਪੰਜਾਬ ਦੇ ਅੰਮ੍ਰਿਤਸਰ ਵਿਚ ਪੁਲਿਸ ਨੇ ਇਸ ਸਬੰਧੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਗੌਰਵ ਯਾਦਵ ਨੇ ਇਸ ਗਿਰੋਹ ਦਾ ਪਰਦਾਫਾਸ਼ ਕਰਨ ਲਈ ਅੰਮ੍ਰਿਤਸਰ ਪੁਲਿਸ ਨੂੰ ਵਧਾਈ ਦਿੱਤੀ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਜਾਅਲੀ ਅਸਲਾ ਲਾਇਸੈਂਸ ਬਣਾ ਕੇ ਸ਼ਹਿਰ ਵਿੱਚ ਹਥਿਆਰ ਰੱਖ ਰਹੇ ਹਨ। ਪੁਲਿਸ ਨੇ ਛਾਪਾ ਮਾਰ ਕੇ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 6 ਜਾਅਲੀ ਅਸਲਾ ਲਾਇਸੈਂਸ ਅਤੇ ਆਧਾਰ ਕਾਰਡ, 7 ਪਿਸਤੌਲ, ਰਿਵਾਲਵਰ, ਡਬਲ ਬੈਰਲ ਰਾਈਫਲ ਅਤੇ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਿਸ ਨੇ ਅਜੇ ਤੱਕ ਮੁਲਜ਼ਮਾਂ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਪੁਲਿਸ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ।

In The Market