ਆਪਣੇ ਮੋਬਾਇਲ ‘ਤੇ ਇਸ ਤਰ੍ਹਾਂ ਦੇਖ ਸਕਦੇ ਹੋ ਤੁਸੀਂ ਚੋਣ ਨਤੀਜੇ 

ਚੰਡੀਗੜ੍ਹ : 5 ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ (Assembly elections) ਨੂੰ ਲੈ ਕੇ 10 ਮਾਰਚ, 2022 ਨੂੰ ਨਤੀਜਿਆਂ ਦਾ ਐਲਾਨ ਹੋਣ ਜਾ ਰਿਹਾ ਹੈ।…

ਚੰਡੀਗੜ੍ਹ : 5 ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ (Assembly elections) ਨੂੰ ਲੈ ਕੇ 10 ਮਾਰਚ, 2022 ਨੂੰ ਨਤੀਜਿਆਂ ਦਾ ਐਲਾਨ ਹੋਣ ਜਾ ਰਿਹਾ ਹੈ। ਜਿਨ੍ਹਾਂ ‘ਤੇ ਪੂਰੇ ਭਾਰਤ ਦੇ ਲੋਕਾਂ ਦੀਆਂ ਨਜ਼ਰਾਂ ਰਹਿਣਗੀਆਂ। ਇਸ ਤੋਂ ਇਲਾਵਾ ਸਿਆਸੀ ਪਾਰਟੀਆਂ (Political parties) ਵਲੋਂ ਚੋਣ ਮੈਦਾਨ (Election field) ਵਿਚ ਉਤਾਰੇ ਗਏ ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ. (EVM) ਵਿਚ ਬੰਦ ਹੈ, ਜਿਸ ‘ਤੋਂ ਕਲ ਪਰਦਾ ਚੁੱਕਿਆ ਜਾਵੇਗਾ ਅਤੇ ਪਤਾ ਲੱਗ ਜਾਵੇਗਾ ਕਿ ਕੌਣ ਜਿੱਤ ਦਾ ਝੰਡਾ ਗੱਡਣ ਵਿਚ ਕਾਮਯਾਬ ਹੋਇਆ ਹੈ।ਫਿਲਹਾਲ ਅਜੇ ਸਾਰਿਆਂ ਨੂੰ ਥੋੜ੍ਹੀ ਉਡੀਕ ਕਰਨੀ ਪਵੇਗੀ। ਪਾਰਟੀਆਂ ਤੋਂ ਲੈ ਕੇ ਆਮ ਲੋਕਾਂ ਤੱਕ ਨਤੀਜੇ ਨੂੰ ਲੈ ਕੇ ਉਤਸੁਕਤਾ ਹੈ। 10 ਮਾਰਚ ਉੱਤਰ ਪ੍ਰਦੇਸ਼, ਉੱਤਰਾਖੰਡ (Uttar Pradesh, Uttarakhand), ਮਨੀਪੁਰ, ਗੋਆ ਤੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਲਈ ਵੋਟਾਂ ਦੀ ਗਿਣਤੀ ਦਾ ਦਿਨ ਹੈ। ਇਨ੍ਹਾਂ ਪੰਜਾਂ ਰਾਜਾਂ ਵਿੱਚ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋ ਜਾਵੇਗੀ। ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ 403, ਪੰਜਾਬ ਦੀਆਂ 117, ਉਤਰਾਖੰਡ ਦੀਆਂ 70, ਗੋਆ ਦੀਆਂ 40 ਤੇ ਮਨੀਪੁਰ ਦੀਆਂ 60 ਸੀਟਾਂ ‘ਤੇ ਵੋਟਾਂ ਦੀ ਗਿਣਤੀ ਹੋਵੇਗੀ। Also Read : 5 ਤੋਂ 12 ਸਾਲ ਦੇ ਬੱਚਿਆਂ ਦੀ ਵੈਕਸੀਨ ਲਈ ਮੰਗੀ ਗਈ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ 

Lok Sabha elections 2019: Man vs the electronic voting machine goes on in  Mumbai - Hindustan Times

ਚੋਣ ਕਮਿਸ਼ਨ ਨੇ ਵੀ ਕਾਊਂਟਿੰਗ ਦੇ ਖਾਸ ਦਿਨ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਹਨ। ਕੱਲ੍ਹ, ਚੋਣ ਕਮਿਸ਼ਨ ਆਪਣੀ ਵੈੱਬਸਾਈਟ ‘ਤੇ ਸਾਰੇ ਪੰਜ ਰਾਜਾਂ ਦੀਆਂ 690 ਵਿਧਾਨ ਸਭਾ ਸੀਟਾਂ ਬਾਰੇ ਜਾਣਕਾਰੀ ਸਾਂਝੀ ਕਰਨਾ ਜਾਰੀ ਰੱਖੇਗਾ। ਤੁਸੀਂ ਚੋਣ ਕਮਿਸ਼ਨ ਦੀ ਵੈੱਬਸਾਈਟ ਅਤੇ ਐਪ ‘ਤੇ ਅੱਪ-ਟੂ-ਦਿ-ਮਿੰਟ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਕਮਿਸ਼ਨ ਆਪਣੀ ਅਧਿਕਾਰਤ ਵੈੱਬਸਾਈਟ eci.gov.in ‘ਤੇ ਰੁਝਾਨਾਂ ਬਾਰੇ ਜਾਣਕਾਰੀ ਅੱਪਡੇਟ ਕਰਦਾ ਰਹੇਗਾ। ਇਹ ਪ੍ਰਕਿਰਿਆ 10 ਮਾਰਚ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਸ਼ਾਮ ਤੱਕ ਗਿਣਤੀ ਦੀ ਪ੍ਰਕਿਰਿਆ ਪੂਰੀ ਹੋ ਜਾਵੇਗੀ। 

Leave a Reply

Your email address will not be published. Required fields are marked *