ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦਾ 20 ਨਵੰਬਰ ਨੂੰ ਮੋਗਾ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ (AAP) ਵੱਲੋਂ ਇਸ ਦੌਰੇ ਨੂੰ ਮੁਲਤਵੀ ਕਰਨ ਦਾ ਕਾਰਨ ਕਿਸਾਨੀ ਕਾਨੂੰਨਾਂ ਨੂੰ ਰੱਦ ਕਰਨਾ ਦੱਸਿਆ ਜਾ ਰਿਹਾ ਹੈ। ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਹੁਣ ਅਰਵਿੰਦ ਕੇਜਰੀਵਾਲ 20 ਨਵੰਬਰ ਦੀ ਬਜਾਏ 22 ਨਵੰਬਰ ਨੂੰ ਮੋਗਾ ਪਹੁੰਚਣਗੇ।
Also Read : ਪ੍ਰਿਯੰਕਾ ਗਾਂਧੀ ਨੇ PM ਮੋਦੀ 'ਤੇ ਵਿਨ੍ਹਿਆ ਨਿਸ਼ਾਨਾ, ਕਿਹਾ- 'ਬਦਲਦੇ ਰੁਖ 'ਤੇ ਵਿਸ਼ਵਾਸ ਕਰਨਾ ਔਖਾ'
ਆਮ ਆਦਮੀ ਪਾਰਟੀ (AAP) ਦੀ ਤਰਫੋਂ ਕਿਹਾ ਗਿਆ ਹੈ ਕਿ ਖੇਤੀਬਾੜੀ ਐਕਟ ਨੂੰ ਰੱਦ ਕਰਨ 'ਤੇ ਪੰਜਾਬ ਭਰ 'ਚ ਜਸ਼ਨ ਮਨਾਏ ਜਾ ਰਹੇ ਹਨ ਅਤੇ ਪਾਰਟੀ ਵਲੰਟੀਅਰ ਅਤੇ ਪਾਰਟੀ ਆਗੂ ਵੀ ਕਿਸਾਨਾਂ ਦੇ ਜਸ਼ਨਾਂ 'ਚ ਸ਼ਾਮਲ ਹੋ ਰਹੇ ਹਨ, ਜਿਸ ਕਾਰਨ ਇਹ ਦੌਰਾ ਅੱਗੇ ਵਧਾਇਆ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹੁਣ 22 ਨਵੰਬਰ ਨੂੰ ਅਰਵਿੰਦ ਕੇਜਰੀਵਾਲ (CM Arvind Kejriwal) ਸੂਬੇ 'ਚ 'ਮਿਸ਼ਨ ਪੰਜਾਬ' ਦੀ ਸ਼ੁਰੂਆਤ ਕਰਨਗੇ। ਇਸ ਮਿਸ਼ਨ ਤਹਿਤ ਉਹ ਸੂਬੇ ਦੇ ਸ਼ਹਿਰਾਂ, ਕਸਬਿਆਂ ਦੇ ਨਾਲ-ਨਾਲ ਪਿੰਡਾਂ ਵਿੱਚ ਜਾ ਕੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
China News: चीन में एक छात्र ने लोगों पर किया हथियार से हमला, 8 की मौत,17 से अधिक घायल
Philippines News: फिलीपींस में तूफान ने मचाई तबाही, 250,000 से अधिक लोग बेघर
Punjab-Haryana Weather Update : पंजाब-हरियाणा के 14 जिलों में कोहरे का अलर्ट! सड़कों पर विजिबिलिटी हुई कम, जानें मौसम का लेटेस्ट अपडेट