LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਇਸ ਪਾਰਟੀ ਨੇ ਕਰ'ਤੀ ਅੰਮ੍ਰਿਤਪਾਲ ਸਿੰਘ ਦੀ ਹਮਾਇਤ, ਆਪਣਾ ਉਮੀਦਵਾਰ ਲਿਆ ਵਾਪਸ

amritpal news elections new

Lok Sabha Elections 2024 : ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੇ ਫੈਸਲੇ ਨਾਲ ਹੀ ਇਸ ਲੋਕ ਸਭਾ ਹਲਕੇ ਦੇ ਸਮੀਕਰਨ ਬਦਲਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰ ਦਿੱਤੀ ਹੈ। ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਅਗਲੀ ਸੂਚੀ ਜਾਰੀ ਕਰਦਿਆਂ ਖਡੂਰ ਸਾਹਿਬ ਸੀਟ ਅੰਮ੍ਰਿਤਪਾਲ ਸਿੰਘ ਲਈ ਆਪਣਾ ਉਮੀਦਵਾਰ ਪਿੱਛੇ ਹਟਾ ਲਿਆ ਹੈ। ਪਹਿਲਾਂ ਇਥੋਂ ਪਾਰਟੀ ਨੇ ਹਰਪਾਲ ਸਿੰਘ ਬਲੇਰ ਨੂੰ ਉਮੀਦਵਾਰ ਐਲਾਨਿਆ ਸੀ ਪਰ ਹੁਣ ਉਹ ਅੰਮ੍ਰਿਤਪਾਲ ਸਿੰਘ ਨਾਲ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਭਰਨਗੇ ਤਾਂ ਜੋ ਅੰਮ੍ਰਿਤਪਾਲ ਸਿੰਘ ਦੇ ਕਾਗ਼ਜ਼ਾਂ ਵਿਚ ਕੋਈ ਅੜਿੱਕਾ ਪੈਣ ਦੀ ਸੂਰਤ ਵਿਚ ਉਨ੍ਹਾਂ ਨੂੰ ਚੋਣ ਲੜਾਈ ਜਾ ਸਕੇ। ਇਹ ਐਲਾਨ ਸ਼ਾਮ ਇਥੇ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਵਿਚ ਕੀਤਾ।
ਮਾਨ ਨੇ ਗੁਰਦਾਸਪੁਰ ਲੋਕ ਸਭਾ ਸੀਟ ਉਪਰ ਬੇਗ਼ਮਪੁਰ ਖ਼ਾਲਸਾ ਪਾਰਟੀ ਦੇ ਉਮੀਦਵਾਰ ਗੁਰਿੰਦਰ ਸਿੰਘ ਬਾਜਵਾ ਦਾ ਸਮਰਥਨ ਕੀਤਾ ਹੈ। ਕੁੰਵਰ ਜਗਬੀਰ ਸਿੰਘ ਸੰਹੂਗੜਾ ਨੂੰ ਪਾਰਟੀ ਵਲੋਂ ਹੁਸ਼ਿਆਰਪੁਰ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਦੇ ਪਿਤਾ ਮਰਹੂਮ ਸਿੰਗਾੜਾ ਰਾਮ ਸੰਹੂਗੜਾ ਗੜ੍ਹਸ਼ੰਕਰ ਹਲਕੇ ਤੋਂ ਬਸਪਾ ਵਲੋਂ ਵਿਧਾਇਕ ਰਹਿ ਚੁੱਕੇ ਹਨ।
ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਵਲੋਂ ਚੋਣ ਲੜਨ ਦੇ ਫ਼ੈਸਲੇ ਉਪਰ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਕੋ ਜਿਹੀ ਵਿਚਾਰਧਾਰਾ ਵਾਲੇ ਲੋਕਾਂ ਨੂੰ ਇਕ ਦੂਜੇ ਵਿਰੁੱਧ ਨਹੀਂ ਖੜ੍ਹਾ ਹੋਣਾ ਚਾਹੀਦਾ। ਇਸ ਮੌਕੇ ਸੀਨੀਅਰ ਆਗੂ ਜਥੇਦਾਰ ਧਿਆਨ ਸਿੰਘ ਮੰਡ, ਡਾ. ਹਰਜਿੰਦਰ ਸਿੰਘ ਜੱਖੂ, ਕੁਸ਼ਲਪਾਲ ਸਿੰਘ, ਗੁਰਜੰਟ ਸਿੰਘ ਕੱਟੂ, ਗੋਪਾਲ ਸਿੰਘ ਝਾੜੋ ਤੇ ਸਿਮਰਜੀਤ ਸਿੰਘ ਵੀ ਮੌਜੂਦ ਸਨ।

In The Market