LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦੇ ਇਸ ਪਿੰਡ ਨੇ ਕਰ'ਤਾ ਵੱਡਾ ਐਲਾਨ, ਨਹੀਂ ਰਹਿ ਸਕੇਗਾ ਯੂਪੀ ਬਿਹਾਰ ਦਾ ਕੋਈ ਪ੍ਰਵਾਸੀ, ਦੱਸਿਆ ਇਹ ਕਾਰਨ

file pohoto 0108

ਮੁਹਾਲੀ ਜ਼ਿਲ੍ਹੇ ਦੀ ਕੁਰਾਲੀ ਗ੍ਰਾਮ ਪੰਚਾਇਤ ਮੁੰਧੌ ਸੰਗਤੀਆ ਵੱਲੋਂ ਇੱਕ ਪ੍ਰਸਤਾਵ ਪਾਸ ਕੀਤਾ ਗਿਆ ਹੈ। ਪ੍ਰਸਤਾਵ ਮੁਤਾਬਕ ਪਿੰਡ ਵਿਚ ਕੋਈ ਵੀ ਪ੍ਰਵਾਸੀ ਨਹੀਂ ਰਹਿ ਸਕੇਗਾ। ਪਿੰਡ ਦਾ ਕੋਈ ਵੀ ਵਿਅਕਤੀ ਪ੍ਰਵਾਸੀਆਂ ਨੂੰ ਰਿਹਾਇਸ਼ ਨਹੀਂ ਦੇਵੇਗਾ। ਪ੍ਰਸਤਾਵ ਅਨੁਸਾਰ ਭਵਿੱਖ ਵਿੱਚ ਵੀ ਪਿੰਡ ਵਿੱਚ ਕਿਸੇ ਪ੍ਰਵਾਸੀ ਲਈ ਕੋਈ ਪਛਾਣ ਪੱਤਰ ਨਹੀਂ ਬਣਾਇਆ ਜਾਵੇਗਾ।ਕਿਸੇ ਵੀ ਪ੍ਰਵਾਸੀ ਨੂੰ ਪਿੰਡ ਵਿੱਚ ਕਿਰਾਏ ‘ਤੇ ਕਮਰਾ ਨਹੀਂ ਦਿੱਤਾ ਜਾਵੇਗਾ। ਮੌਜੂਦਾ ਪ੍ਰਵਾਸੀਆਂ ਕੋਲ ਪਿੰਡ ਛੱਡਣ ਲਈ ਕੁਝ ਦਿਨਾਂ ਦਾ ਸਮਾਂ ਹੋਵੇਗਾ। ਜਾਣਕਾਰੀ ਅਨੁਸਾਰ ਪਿੰਡ ਵਿੱਚ 5 ਪਰਿਵਾਰ ਕਿਰਾਏ ’ਤੇ ਰਹਿ ਰਹੇ ਹਨ। ਜਿਸ ਵਿੱਚ ਕਰੀਬ 15 ਤੋਂ 20 ਲੋਕ ਸ਼ਾਮਲ ਹਨ।
ਕਿਉਂ ਲਿਆ ਇਹ ਫੈਸਲਾ
ਮੋਹਾਲੀ ਜਿਲ੍ਹੇ ਦੇ ਕੁਰਾਲੀ ਦੇ ਪਿੰਡ ਮੁੰਧੌ ਸੰਗਤੀਆ ਨੂੰ ਇਹ ਫੈਸਲਾ ਕਿਉਂ ਲੈਣਾ ਪਿਆ। ਇਸ ਮਾਮਲੇ ਸਬੰਧੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪ੍ਰਵਾਸੀਆਂ ਦੀ ਕਥਿਤ ਤੌਰ ’ਤੇ ਮੌਜੂਦਗੀ ਕਾਰਨ ਇਲਾਕੇ ਵਿੱਚ ਅਪਰਾਧਿਕ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਧ ਰਹੀਆਂ ਹਨ। ਇਸ ਦਾ ਆਉਣ ਵਾਲੀਆਂ ਪੀੜ੍ਹੀਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਸਥਾਨਕ ਬਜ਼ੁਰਗ ਮਨਜੀਤ ਸਿੰਘ ਦਾ ਕਹਿਣਾ ਹੈ, ‘ਇਕ ਪ੍ਰਵਾਸੀ ਔਰਤ ਦੀਆਂ ਕਰਤੂਤਾਂ ਅਤੇ ਕਈ ਪ੍ਰਵਾਸੀਆਂ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਕਾਰਨ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ।’

In The Market