LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Happy Birthday Sidhu Moose Wala: ਅੱਜ ਹੈ ਸਿੱਧੂ ਮੂਸੇਵਾਲਾ ਦਾ ਜਨਮ ਦਿਨ, ਮਾਂ ਚਰਨ ਕੌਰ ਨੇ ਭਾਵੁਕ ਪੋਸਟ ਕੀਤੀ ਸਾਂਝੀ

moo52

Birthday Sidhu Moose Wala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਇੱਕ ਸਾਲ ਦਾ ਸਮਾਂ ਪੂਰਾ ਹੋ ਗਿਆ ਹੈ।ਦੱਸ ਦੇਈਏ ਕਿ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਜਨਮ ਦਿਨ ਹੈ , ਇਸ ਮੌਕੇ ਸਿੱਧੂ ਦੇ ਫੈਨਜ਼ ਉਨ੍ਹਾਂ ਨੂੰ ਯਾਦ ਕਰ ਰਹੇ  ਹਨ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ।

ਸਿੱਧੂ ਮੂਸੇਵਾਲਾ ਦਾ ਜਨਮ 

ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਹੋਇਆ ਸੀ। ਮੂਸੇਵਾਲਾ ਦਾ ਪੂਰਾ ਨਾਂ ਸ਼ੁਭਦੀਪ ਸਿੰਘ ਸਿੱਧੂ ਹੈ ਅਤੇ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇ ਦਾ ਰਹਿਣ ਵਾਲਾ ਸੀ। ਉਹ ਇੱਕ ਮਸ਼ਹੂਰ ਭਾਰਤੀ ਗਾਇਕ, ਗੀਤਕਾਰ ਅਤੇ ਅਦਾਕਾਰ ਹੈ, ਜੋ ਪੰਜਾਬੀ ਸੰਗੀਤ ਅਤੇ ਪੰਜਾਬੀ ਸਿਨੇਮਾ ਨਾਲ ਜੁੜਿਆ ਹੋਇਆ ਸੀ।

ਮਾਂ ਚਰਨ ਕੌਰ ਨੇ ਆਪਣੇ ਪੁੱਤਰ ਦੇ ਜਨਮਦਿਨ ਮੌਕੇ ਇੱਕ ਭਾਵੁਕ ਪੋਸਟ ਕੀਤੀ ਸਾਂਝੀ 

ਪੁੱਤ ਦੇ ਜਨਮਦਿਨ ਦੇ ਮੌਕੇ 'ਤੇ ਮਾਂ ਚਰਨ ਕੌਰ ਨੇ ਆਪਣੇ ਅਧਿਕਾਰਿਤ ਅਕਾਊਂਟ 'ਤੇ ਇੱਕ ਭਾਵੁਕ ਕਰ ਦੇਣ ਵਾਲੀ ਪੋਸਟ ਸਾਂਝੀ ਕੀਤੀ ਹੈ। ਮਾਂ ਚਰਨ ਕੌਰ ਨੇ ਆਪਣੀ ਪੋਸਟ ਵਿੱਚ ਲਿਖਿਆ, 'ਜਨਮਦਿਨ ਮੁਬਾਰਕ ਪੁੱਤ, ਅੱਜ ਦੇ ਦਿਨ ਮੇਰੀਆਂ ਮੁਰਾਦਾ ਤੇ ਦੁਆਵਾਂ ਸੱਚ ਹੋਈਆ ਸੀ, ਜਦੋਂ ਮੈਂ ਤੁਹਾਨੂੰ ਪਹਿਲੀ ਵਾਰ ਆਪਣੀ । ਬੁੱਕਲ ਦੇ ਨਿੱਘ ਵਿਚ ਮਹਿਸੂਸ ਕੀਤਾ ਸੀ, ਤੇ ਮੈਨੂੰ ਪਤਾ ਲੱਗਾ ਸੀ ਕਿ ਮੈਂਨੂੰ ਅਕਾਲ ਪੁਰਖ ਨੇ ਪੁੱਤਰ ਦੀ ਦਾਤ ਬਖਸ਼ੀ ਹੈ, ਸ਼ੁੱਭ ਤੁਹਾਨੂੰ ਪਤਾ ਤੁਹਾਡੇ ਨਿੱਕੇ ਨਿੱਕੇ ਪੈਰਾਂ ਉਪਰ ਹਲਕੀ ਹਲਕੀ ਲਾਲੀ ਸੀ, ਜਿਹਨਾਂ ਨੂੰ ਇਹ ਨਹੀਂ ਪਤਾ ਸੀ ਕਿ ਇਹਨਾਂ ਨੰਨ੍ਹੇ ਕਦਮਾਂ ਨੇ ਪਿੰਡ ਬੈਠਿਆਂ ਹੀ ਸਾਰੀ ਦੁਨੀਆਂ ਦਾ ਸਫ਼ਰ ਕਰ ਲੈਣਾ, ਤੇ ਮੋਟੀਆਂ ਮੋਟੀਆਂ ਅੱਖਾਂ ਸੀ, ਜੋ ਧਰੋ ਹੀ ਸੱਚ ਨੂੰ ਦੇਖਣ ਤੇ ਪਛਾਣਨ ਦਾ ਹੁਨਰ ਲੈਕੇ। ਆਇਆ ਸੀ, ਉਹ ਇਹ ਨਹੀਂ ਜਾਣਦੀਆਂ ਸੀ ਕਿ ਓ ਪੰਜਾਬ ਦੀ ਪੀੜੀ ਨੂੰ ਦੁਨੀਆਂ ਨੂੰ ਦੇਖਣ ਦਾ ਵੱਖਰਾ ਨਜ਼ਰੀਆ ਦੇਕੇ ਜੰਗ ਤੋ ਜਾਣਗੀਆਂ ਤੇ ਇਹਨਾਂ ਖੂਬੀਆਂ ਦੀ ਪਹਿਚਾਣ ਬਣਨ ਵਾਲੀ ਤੁਹਾਡੀ ਓਹ ਕਲਮ ਜਿਸਨੂੰ  ਫੜਨ ਵਾਲੇ ਤੁਹਾਡੇ ਭਰਮੇ ਜਿਹੇ ਨਿੱਕੇ ਨਿੱਕੇ ਹੱਥ ਸੀ, ਜਿਹਨਾਂ ਨੂੰ ਦੇਖ ਮੈਨੂੰ ਇਹ ਨਹੀਂ ਪਤਾ ਲੱਗਾ ਸੀ, ਕਿ ਇਹ ਹੱਥ ਯੁੱਗ ਪਲਟਾਉਣ ਦੀ ਸਮਰੱਥਾ ਰੱਖਦੇ ਸੀ, ਤੇ। ਦਸਤਾਰ ਵਰਗੇ ਅਨਮੋਲ ਤਾਜ਼ ਨੂੰ ਸਾਂਭਣ ਵਾਲੇ ਸਿਰ ਤੇ ਭਰਮੇ ਵਾਲ ਸੀ, ਜਿਹਨਾ ਨੂੰ ਮੈਂ ਨਹੀਂ ਜਾਣਦੀ ਸੀ ਕਿ ਮੈਂ ਕਿਹੜੇ ਹਾਲੀ ਆਖ਼ਰੀ ਵਾਰ ਗੁੰਦਣਾ, ਜੇ ਓਸ ਵੇਲੇ ਅਕਾਲ ਪੁਰਖ ਮੈਨੂੰ ਦੱਸ ਦਿੰਦੇ ਕਿ ਜਿਸ ਪੁੱਤ ਦੀ ਮੈਂ ਮਾਂ ਬਣ ਗਈ ਹਾਂ, ਓਸਦਾ ਜਨਮ ਹੀ ਦੁਨੀਆਂ ਨੂੰ ਸੱਚ ਤੇ ਅਣਖ ਦੇ ਰਸਤੇ ਤੇ ਚੱਲਣ ਦੀ ਸੇਧ ਦੇਣ ਲਈ ਹੋਇਆ ਤਾਂ ਮੈਂ ਤੁਹਾਡੇ ਲੇਖਾ 'ਚ ਲਿਖੀਆਂ ਸਾਜ਼ਿਸ਼ਾਂ ਤੇ ਹਮਲਿਆਂ ਨੂੰ ਆਪਣੇ ਹਿੱਸੇ ਲਿਖਾਂ ਲੈਂਦੀ, ਪੁੱਤ ਬੇਸ਼ੱਕ ਤੁਸੀਂ ਮੈਨੂੰ ਤੁਰਦੇ ਫਿਰਦੇ ਨਹੀਂ। ਦਿਖਦੇ ਪਰ, ਮੈਂ ਤੁਹਾਨੂੰ ਆਪਣੇ ਆਲੇ ਦੁਆਲੇ ਹਮੇਸ਼ਾ ਮਹਿਸੂਸ ਕਰਦੀ ਹਾਂ, ਪੁੱਤ ਤੁਸੀਂ ਜਿੱਥੇ ਵੀ ਹੋ ਓਥੇ ਖੁਸ਼ ਹੋਵੋ, ਇਹੀ ਤੁਹਾਡੇ ਜਨਮਦਿਨ ਤੇ ਮੈਂ ਅਰਦਾਸ ਕਰਦੀ ਹਾਂ, ਤੁਹਾਡੀ ਬਹੁਤ ਯਾਦ ਆ ਰਹੀ ਆ ਅੱਜ। '
In The Market