LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਫਗਵਾੜਾ 'ਚ ਗੈਰ ਕਾਨੂੰਨੀ ਟਰੈਕਟਰ ਰੇਸ 'ਚ ਵੱਡਾ ਹਾਦਸਾ, ਬੇਕਾਬੂ ਟਰੈਕਟਰ ਦਰਸ਼ਕਾਂ ਉਤੇ ਜਾ ਚੜ੍ਹਿਆ, ਕਈ ਕੁਚਲੇ, ਵੇਖੋ ਰੂਹ ਕੰਬਾਊ ਵੀਡੀਓ

tracktor race phagwara

ਫਗਵਾੜਾ-ਟਰੈਕਟਰਾਂ ਨਾਲ ਸਟੰਟ ਕਰਦਿਆਂ ਹਾਦਸਿਆਂ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਅਜਿਹਾ ਹੀ ਇਕ ਹੋਰ ਹਾਦਸਾ ਜਲੰਧਰ ਨਾਲ ਲੱਗਦੇ ਫਗਵਾੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਟਰੈਕਟਰਾਂ ਦੀਆਂ ਗੈਰ ਕਾਨੂੰਨੀ ਰੇਸ ਕਰਵਾਈ ਜਾ ਰਹੀ ਸੀ। ਇਸ ਰੇਸ ਦੌਰਾਨ ਇਕ ਟਰੈਕਟਰ ਬੇਕਾਬੂ ਹੋ ਗਿਆ ਤੇ ਰੇਸ ਵੇਖਣ ਖੜ੍ਹੀ ਦਰਸ਼ਕਾਂ ਦੀ ਭੀੜ ਉਤੇ ਜਾ ਚੜ੍ਹਿਆ ਤੇ ਕਈ ਲੋਕਾਂ ਨੂੰ ਕੁਚਲ ਦਿੱਤਾ।
ਘਟਨਾ 'ਚ ਕਰੀਬ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ। ਰਾਹਤ ਭਰੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਇਸ ਪੂਰੀ ਘਟਨਾ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।  
ਉਧਰ, ਹਾਦਸੇ ਮਗਰੋਂ ਫਗਵਾੜਾ ਪੁਲਿਸ ਵੀ ਹਰਕਤ ਵਿਚ ਆਈ ਤੇ ਮਾਮਲੇ ਨਾਲ ਜੁੜੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਐਸਪੀ ਫਗਵਾੜਾ ਨੇ ਮੌਕੇ ’ਤੇ ਪਹੁੰਚ ਕੇ ਤਿੰਨ ਟਰੈਕਟਰ ਵੀ ਕਬਜ਼ੇ ਵਿੱਚ ਲਏ ਹਨ। ਹਾਲਾਂਕਿ ਇਸ ਘਟਨਾ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣੀਆਂ ਬਾਕੀ ਹਨ।
ਡੀਐਸਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਟਰੈਕਟਰ ਦੀ ਰੇਸ ਚੱਲ ਰਹੀ ਸੀ। ਉਸ ਦੌਰਾਨ ਇਹ ਹਾਦਸਾ ਵਾਪਰ ਗਿਆ। ਇਸ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ। ਪੁਲਿਸ ਨੂੰ ਦੇਖਦੇ ਸਾਰੀ ਭੀੜ ਮੌਕੇ ਤੋਂ ਭੱਜ ਗਈ। ਮੌਕੇ ਤੋਂ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਤਿੰਨ ਜ਼ਖ਼ਮੀਆਂ ਨੂੰ ਫਗਵਾੜਾ ਤੇ ਜਲੰਧਰ ਦੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

In The Market