LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰੇਲ ਮੁਸਾਫਰਾਂ ਨੂੰ ਕਰਨਾ ਪੈ ਸਕਦੈ ਦਿੱਕਤਾਂ ਦਾ ਸਾਹਮਣਾ, ਸਫਰ ਕਰਨ ਤੋਂ ਪਹਿਲਾਂ ਜਰੂਰ ਪੜ੍ਹੋ ਇਹ ਖਬਰ

12 dev train

ਚੰਡੀਗੜ੍ਹ  : ਪੇਂਡੂ ਤੇ ਖੇਤ ਮਜ਼ਦੂਰਾਂ ਦੇ ਸਾਂਝੇ ਮੋਰਚੇ ਵੱਲੋਂ ਮੰਗੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਭਰ 'ਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਸਾਂਝਾ ਮਜ਼ਦੂਰ ਮੋਰਚਾ (United Labor Front) ਦੇ ਆਗੂ ਨੇ ਦੱਸਿਆ ਕਿ ਇਹ ਰੇਲ ਰੋਕੋ ਪ੍ਰੋਗਰਾਮ ਪੰਜਾਬ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕੀਤੇ ਵਾਅਦੇ ਦੇ ਚੱਲਦਿਆਂ ਬਣਾਇਆ ਗਿਆ ਹੈ।

Also Read : CM ਚੰਨੀ ਕਰਵਾਉਣਾ ਚਾਹੁੰਦੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ, ਜਾਣੋ ਕਿੱਥੇ ਫਸਿਐ 'ਪੇਚ'

ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਵਿੱਚ ਮੁੱਖ ਮੰਤਰੀ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲਾਂ ਦੀਆਂ ਨਾਕਾਮੀਆਂ ਕਾਰਨ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ਕਾਂਗਰਸ ਵੱਲੋਂ ਮੁੱਖ ਮੰਤਰੀ ਤਾਂ ਬਦਲ ਦਿੱਤਾ ਗਿਆ ਪਰ ਇਸ ਦੀਆਂ ਮੁਲਾਜ਼ਮ ਤੇ ਲੋਕ ਵਿਰੋਧੀ ਨੀਤੀਆਂ ਨਹੀਂ ਬਦਲੀਆਂ। ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਗਿਆ।


 

In The Market