ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਇਜਲਾਸ ਅੱਜ 28 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸੈਸ਼ਨ ਦੌਰਾਨ ਪੰਜ ਬਿੱਲ ਪੇਸ਼ ਕਰਨ ਦੀ ਤਜਵੀਜ਼ ਹੈ ਜਿਹਨਾਂ ਵਿਚੋਂ ਤਿੰਨ ਵਿੱਤੀ ਬਿੱਲਾਂ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹਿਲਾਂ ਹੀ ਮਨਜ਼ੂਰੀ ਦੇ ਚੁੱਕੇ ਹਨ।
ਇਹਨਾਂ ਬਿੱਲਾਂ ਵਿਚ ਪੰਜਾਬ ਗੁਡਜ਼ ਐਂਡ ਸਰਵਿਸਿਜ਼ (ਸੋਧ) ਬਿੱਲ 2023, ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023, ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ 2023, ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ।ਸੈਸ਼ਨ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਵਿਧਾਇਕ ਦਲ ਦੀ ਮੀਟਿੰਗ ਸੱਦੀ ਹੈ। ਸੈਸ਼ਨ ਵਿਚ ਹੰਗਾਮਾ ਹੋਣ ਦੇ ਆਸਾਰ ਹਨ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਕਾਂਗਰਸ ਹਰ ਹਾਲਤ ਵਿਚ ਸੈਸ਼ਨ ’ਚ ਹਿੱਸਾ ਲਵੇਗੀ ਅਤੇ ਸਰਕਾਰ ਨੂੰ ਭਖਦਿਆਂ ਮਸਲਿਆਂ ’ਤੇ ਘੇਰੇਗੀ।ਵਿਧਾਨ ਸਭਾ ਸਕੱਤਰੇਤ ਨੂੰ ਦੋ ਦਿਨਾ ਸੈਸ਼ਨ ਸਬੰਧੀ ਵਿਧਾਇਕਾਂ ਨੂੰ ਕਾਰਜ ਸੂਚੀ ਜਾਰੀ ਕਰ ਦਿੱਤੀ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਰਜ ਸਲਾਹਕਾਰ ਕਮੇਟੀ (ਬੀਏਸੀ) ਦੀ ਮੀਟਿੰਗ ਮੰਗਲਵਾਰ ਸਵੇਰੇ ਸਾਢੇ ਗਿਆਰਾਂ ਵਜੇ ਬੁਲਾਈ ਹੈ। ਸਪੀਕਰ ਦੀ ਪ੍ਰਧਾਨਗੀ ਹੇਠ ਗਠਿਤ ਕਾਰਜ ਸਲਾਹਕਾਰ ਕਮੇਟੀ ਵਿਚ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਸੰਸਦੀ ਮਾਮਲਿਆਂ ਦੇ ਮੰਤਰੀ ਬਲਕਾਰ ਸਿੰਘ, ਕੈਬਨਿਟ ਮੰਤਰੀ ਅਮਨ ਅਰੋੜਾ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਅਕਾਲੀ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੋਂ ਇਲਾਵਾ ਭਾਜਪਾ ਦੇ ਸਾਬਕਾ ਵਿਧਾਇਕ ਜੰਗੀ ਲਾਲ ਮਹਾਜਨ ਅਤੇ ਬਸਪਾ ਦੇ ਵਿਧਾਇਕ ਡਾ. ਨਛੱਤਰ ਪਾਲ ਨੂੰ ਸ਼ਾਮਲ ਕੀਤਾ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Sukhbir Singh Badal News: सुखबीर सिंह बादल ने चेयरमैन पद से दिया इस्तीफा
Gold-Silver Price Today : सस्ता हुआ सोना! चादीं का भी फिसल रेट, जानें आपके शहर में आज क्या है कीमत
Petrol-Diesel Prices Today: पेट्रोल-डीजल की नई कीमतें जारी, यहां जानें अपने शहर के नए दाम