LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੁਰਦਾਸਪੁਰ ਜ਼ਿਲ੍ਹੇ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿਚ ਮੌਤ, ਇਕ ਨੂੰ ਸੜਕ ਹਾਦਸੇ ਨੇ ਨਿਗਲਿਆ, ਦੂਜੇ ਨੂੰ ਪਿਆ ਦਿਲ ਦਾ ਦੌਰਾ

gurdaspur 3007 america

ਗੁਰਦਾਸਪੁਰ ਜ਼ਿਲ੍ਹੇ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿਚ ਮੌਤ ਹੋ ਗਈ ਹੈ। ਦੋਵੇਂ ਰੋਜ਼ੀ ਰੋਟੀ ਤੇ ਸੁਨਹਿਰੇ ਭਵਿੱਖ ਦੀ ਭਾਲ ਵਿਚ ਵਿਦੇਸ਼ ਗਏ ਸਨ। ਇਕ ਦੀ ਸੜਕ ਹਾਦਸੇ ਵਿਚ ਜਦਕਿ ਇਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 
ਜਾਣਕਾਰੀ ਮੁਤਾਬਕ ਪਹਿਲੇ ਮਾਮਲੇ ਵਿਚ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਵਿਚ ਮੌਤਹੋ ਗਈ। ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਕੁਝ ਸਮਾਂ ਪਹਿਲਾਂ ਘਰ ਬਾਰ ਵੇਚ ਕੇ ਰੋਜ਼ੀ-ਰੋਟੀ ਕਮਾਉਣ ਅਤੇ ਚੰਗੇ ਭਵਿੱਖ ਦੀ ਆਸ ਵਿੱਚ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।ਮਲਕੀਤ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਬਜ਼ੁਰਗ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਮਲਕੀਤ ਸਿੰਘ ਪੂਰੇ ਪਰਿਵਾਰ ਇਕੋ ਇੱਕ ਸਹਾਰਾ ਸੀ। ਬਜ਼ੁਰਗ ਮਾਪਿਆਂ ਨੇ ਐਨ ਜੀ ਓ ਸੰਸਥਾਵਾਂ ਨੂੰ ਮਦਦ ਦੀ ਗੁਹਾਰ ਲਗਾਈ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ।
ਅੱਠ ਸਾਲ ਪਹਿਲਾਂ ਗਿਆ ਸੀ ਅਜੇਪਾਲ
ਉਧਰ, ਜ਼ਿਲ੍ਹਾ ਗੁਰਦਾਸਪੁਰ ਅਤੇ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਅਲਾਵਲਵਾਲ ਦੇ ਰਹਿਣ ਵਾਲੇ ਨੌਜਵਾਨ ਅਜੇਪਾਲ ਸਿੰਘ ਗਿੱਲ ਪੁੱਤਰ ਪਰਉਪਕਾਰ ਸਿੰਘ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੁੱਤਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
ਇਸ ਸਬੰਧੀ ਮ੍ਰਿਤਕ ਦੇ ਪਿਤਾ ਪਰਉਪਕਾਰ ਸਿੰਘ ਅਤੇ ਫੁੱਫੜ ਸੁਖਰਾਜ ਸਿੰਘ ਗਿੱਲ ਨੇ ਦੱਸਿਆ ਕਿ ਪਰਉਪਕਾਰ ਸਿੰਘ ਗਿੱਲ 8 ਸਾਲ ਪਹਿਲਾਂ ਅਮਰੀਕਾ ਦੇ ਓਰਗਨ ਸਟੇਟ ਪੋਟਲੈਂਡ ਸ਼ਹਿਰ  ਗਿਆ ਸੀ ਜਿੱਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਉਨਾਂ ਦੱਸਿਆ ਕਿ ਅਜੇਪਾਲ ਸਿੰਘ ਆਪਣੇ ਦੋਸਤਾਂ ਨਾਲ ਰਹਿੰਦਾ ਸੀ ਤੇ ਉਹ ਹਰ ਰੋਜ਼ ਦੀ ਤਰ੍ਹਾਂ ਦੋਸਤਾਂ ਨਾਲ ਸੋਇਆ ਸੀ। ਜਦੋਂ ਸਵੇਰੇ ਅਜੇਪਾਲ ਨਾ ਉੱਠਿਆ ਤਾਂ ਦੋਸਤਾਂ ਨੇ ਉਸ ਨੂੰ ਹਿਲਾ ਕੇ ਦੇਖਿਆ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। 

In The Market