ਪੰਜਾਬ ਦੌਰੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਅੰਮ੍ਰਿਤਸਰ : ਪੰਜਾਬ ਵਿੱਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਲਈ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅੰਮ੍ਰਿਤਸਰ ਆ ਰਹੇ ਹਨ, ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ…

ਅੰਮ੍ਰਿਤਸਰ : ਪੰਜਾਬ ਵਿੱਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਲਈ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅੰਮ੍ਰਿਤਸਰ ਆ ਰਹੇ ਹਨ, ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਐਤਵਾਰ ਨੂੰ ਗੁਰੂ ਨਗਰੀ ਪਹੁੰਚ ਕੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ।

Also Read : ਚੋਣ ਕਮੀਸ਼ਨ ਨੇ ਵਿਧਾਨਸਭਾ ਚੋਣਾਂ ਲਈ ਜਾਰੀ ਕੀਤੀਆਂ ਨਵੀਆਂ ਹਿਦਾਇਤਾਂ

ਜਾਣਕਾਰੀ ਅਨੁਸਾਰ ਅਮਿਤ ਸ਼ਾਹ ਪਹਿਲਾਂ ਵੱਖ-ਵੱਖ ਥਾਵਾਂ ‘ਤੇ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ ਅਤੇ ਬਾਅਦ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਵਾਲਮੀਕਿ ਮੰਦਰ, ਰਾਮਤੀਰਥ ਅਤੇ ਹੋਰ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਏਅਰਪੋਰਟ ਪਹੁੰਚਣਗੇ ਅਤੇ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋਣਗੇ। ਇਸ ਤੋਂ ਇਲਾਵਾ ਮਥੁਰਾ ਤੋਂ ਸੰਸਦ ਮੈਂਬਰ ਹੇਮਾ ਮਾਲਿਨੀ ਦੇ ਗੁਰੂ ਨਗਰੀ ‘ਚ ਪਹੁੰਚਣ ਦੀ ਵੀ ਸੂਚਨਾ ਮਿਲੀ ਹੈ।

Leave a Reply

Your email address will not be published. Required fields are marked *