LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Vaisakhi 2024: ਵਿਸਾਖੀ ਦਾ ਤਿਉਹਾਰ ਕਿਉਂ ਮਨਾਇਆ ਜਾਂਦਾ, ਜਾਣੋ ਇਸ ਦਿਹਾੜੇ ਦਾ ਇਤਿਹਾਸ

vaisakhi fest

ਵਿਸਾਖੀ ਦਾ ਤਿਉਹਾਰ ਨੇੜੇ ਹੈ, ਜੋ ਪੰਜਾਬ ਸੂਬੇ ਦੇ ਪ੍ਰਮੁੱਖ ਤਿਉਹਾਰਾਂ ਵਿਚੋਂ ਇਕ ਹੈ। ਵੈਸਾਖ ਦੀ ਸੰਗਰਾਂਦ ਨੂੰ ਮਨਾਏ ਜਾਂਦੇ ਇਸ ਤਿਉਹਾਰ ਦਾ ਸਬੰਧ ਸੱਭਿਆਚਾਰ, ਇਤਿਹਾਸ ਤੇ ਧਰਮ ਨਾਲ ਹੈ। ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਆਓ ਅੱਜ ਜਾਣਦੇ ਹਾਂ ਇਹ ਤਿਉਹਾਰ ਕਿਉਂ ਮਨਾਇਆ ਜਾਂਦਾ ਹੈ।

ਖਾਲਸਾ ਪੰਥ ਦੀ ਸਥਾਪਨਾ

ਇਸ ਤਿਉਹਾਰ ਦਾ ਸਿੱਖ ਧਰਮ ਨਾਲ ਖਾਸ ਸਬੰਧ ਹੈ। ਇਸ ਦਿਨ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। 1699 ਵਿਚ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਚ ਇਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿਚ ਵੱਖ-ਵੱਖ ਥਾਵਾਂ ਤੋਂ ਲਗਪਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ।
ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰੇ ਸਾਜਿਆ ਅਤੇ ਬਾਅਦ ਵਿਚ ਉਹਨਾਂ ਪਾਸੋਂ ਆਪ ਅੰਮ੍ਰਿਤ ਛਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।

ਸੱਭਿਆਚਾਰਕ ਸਬੰਧ
ਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਮਨਾਇਆ ਜਾਂਦਾ ਹੈ। ਆਮ ਤੌਰ ਉਤੇ ਇਹ ਤਿਉਹਾਰ ਹਾੜੀ ਦੀ ਫਸਲ ਪੱਕਣ ਦੀ ਖੁਸ਼ੀ ਵਿਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ 'ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਭੰਗਡ਼ਾ ਗਿੱਧਾ ਪਾਇਆ ਜਾਂਦਾ ਹੈ।

ਜੱਲ੍ਹਿਆਂਵਾਲਾ ਬਾਗ ਅੰਮ੍ਰਿਤਸਰ ਦਾ ਸਾਕਾ
13 ਅਪ੍ਰੈਲ 1919 ਦੀ ਵਿਸਾਖੀ ਨੂੰ ਜਲਿਆਂਵਾਲੇ ਬਾਗ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਨਿਹੱਥੇ ਭਾਰਤੀਆਂ ਨੂੰ ਜਨਰਲ ਡਾਇਰ ਨੇ ਗੋ.ਲੀਆਂ ਨਾਲ ਭੁੰਨ ਦਿੱਤਾ ਸੀ। ਇਸ ਸਾਕੇ ਵਿਚ ਲਗਪਗ 20,000 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿਚ ਬੱਚੇ, ਔਰਤਾਂ, ਬਜ਼ੁਰਗ ਆਦਿ ਸ਼ਾਮਲ ਸਨ।

 

In The Market