ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Sukhbir Singh Badal News: सुखबीर सिंह बादल ने चेयरमैन पद से दिया इस्तीफा
Gold-Silver Price Today : सस्ता हुआ सोना! चादीं का भी फिसल रेट, जानें आपके शहर में आज क्या है कीमत
Petrol-Diesel Prices Today: पेट्रोल-डीजल की नई कीमतें जारी, यहां जानें अपने शहर के नए दाम