Weather Update : ਕੁਝ ਸਮੇਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਪੰਜਾਬ 'ਚ ਤਾਪਮਾਨ ਫਿਰ ਵਧ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦੇਖਿਆ ਗਿਆ ਪਰ ਬੀਤੇ ਦਿਨੀਂ ਸ਼ੁਰੂ ਹੋਏ ਸਾਉਣ ਮਹੀਨੇ ਨੇ ਮੁੜ ਮੀਂਹ ਦੀ ਸੰਭਾਵਨਾ ਬਣਾ ਦਿੱਤੀ ਹੈ। ਬੀਤੀ ਸ਼ਾਮ ਚੰਡੀਗੜ੍ਹ ਦੇ ਨਾਲ-ਨਾਲ ਪਟਿਆਲਾ ਵਿੱਚ ਵੀ ਮੀਂਹ ਰਿਕਾਰਡ ਕੀਤਾ ਗਿਆ। ਪੰਜਾਬ 'ਚ ਅੱਜ ਬੁੱਧਵਾਰ ਨੂੰ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਅਨੁਸਾਰ ਬੀਤੀ ਸ਼ਾਮ ਪਟਿਆਲਾ, ਅੰਮ੍ਰਿਤਸਰ ਵਿੱਚ 32.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਰੂਪਨਗਰ ਵਿੱਚ 8.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਇਹ ਦਿਨ ਗਰਮੀ ਅਤੇ ਹੁਮਸ ਵਾਲਾ ਰਿਹਾ। ਬਠਿੰਡਾ ਦਾ ਤਾਪਮਾਨ ਇੱਕ ਵਾਰ ਫਿਰ 42 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 38.7 ਡਿਗਰੀ, ਲੁਧਿਆਣਾ ਵਿੱਚ 37.4 ਡਿਗਰੀ, ਪਟਿਆਲਾ ਵਿੱਚ 38.3 ਡਿਗਰੀ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ 38 ਡਿਗਰੀ ਅਤੇ ਜਲੰਧਰ ਵਿੱਚ 37.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਪੰਜਾਬ 'ਚ ਇਕ ਹਫਤੇ ਦੇ ਨਮੀ ਅਤੇ ਗਰਮ ਦਿਨਾਂ ਤੋਂ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ 18 ਜ਼ਿਲਿਆਂ 'ਚ ਬੁੱਧਵਾਰ ਅਤੇ ਵੀਰਵਾਰ ਨੂੰ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੀਂਹ ਕਿਸਾਨਾਂ ਲਈ ਲਾਹੇਵੰਦ ਰਹੇਗਾ
ਪੰਜਾਬ 'ਚ ਮੀਂਹ ਕਿਸਾਨਾਂ ਲਈ ਕਾਫੀ ਫਾਇਦੇਮੰਦ ਹੋਣ ਵਾਲਾ ਹੈ। ਮਾਨਸੂਨ ਸੀਜ਼ਨ 'ਚ ਹੁਣ ਤੱਕ ਪੰਜਾਬ 'ਚ 1 ਜੂਨ ਤੋਂ 15 ਜੁਲਾਈ ਤੱਕ 34 ਫੀਸਦੀ ਘੱਟ ਬਾਰਿਸ਼ ਹੋਈ ਹੈ। ਜਿਸ ਕਾਰਨ ਕਿਸਾਨ ਝੋਨੇ ਦੀ ਕਾਸ਼ਤ ਲਈ ਪੂਰੀ ਤਰ੍ਹਾਂ ਧਰਤੀ ਹੇਠਲੇ ਪਾਣੀ 'ਤੇ ਨਿਰਭਰ ਹਨ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Speaker of Lok Sabha : ओम बिरला ने लंदन यात्रा के दौरान 180 से अधिक भारतीय छात्रों से की मुलाकात
Petrol-Diesel Prices Today: महंगा हुआ पेट्रोल! चेक करें अपने शहर के पेट्रोल-डीजल के लेटेस्ट रेट
Gold-Silver Price Today: सोने-चांदी की कीमतों में तेजी जारी जानें आपके शहर में क्या है 22 कैरेट गोल्ड का रेट