Weather Update : ਅਲਰਟ ਦੇ ਬਾਵਜੂਦ ਪੰਜਾਬ 'ਚ ਸ਼ੁੱਕਰਵਾਰ ਨੂੰ ਮੀਂਹ ਨਾ ਪੈਣ ਕਾਰਨ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.2 ਡਿਗਰੀ ਦੇ ਵਾਧੇ ਕਾਰਨ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਪਠਾਨਕੋਟ ਵਿੱਚ 23 ਮਿਲੀਮੀਟਰ ਅਤੇ ਮੋਗਾ ਵਿੱਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਜਦੋਂਕਿ ਰਾਤ ਸਮੇਂ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮੀਂਹ ਪਿਆ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ ਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਤੇ ਫਰੀਦਕੋਟ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ 'ਚ ਦਬਾਅ ਵਾਲੇ ਹਾਲਾਤ ਨਹੀਂ ਬਣ ਰਹੇ ਹਨ, ਜਿਸ ਕਾਰਨ ਇੱਥੇ ਕੁਝ ਥਾਵਾਂ 'ਤੇ ਹੀ ਮੀਂਹ ਪੈ ਰਿਹਾ ਹੈ।
ਮਾਨਸੂਨ ਟ੍ਰਫ (ਘੱਟ ਦਬਾਅ ਵਾਲੇ ਖੇਤਰ) ਦੀ ਗੱਲ ਕਰੀਏ ਤਾਂ ਇਹ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਬੀਕਾਨੇਰ, ਸੀਕਰ ਖੇਤਰ ਵਿੱਚ ਸਰਗਰਮ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦਾ ਰੁਖ ਪੰਜਾਬ ਵੱਲ ਵਧਦਾ ਹੈ ਤਾਂ 6 ਅਤੇ 7 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਜੁਲਾਈ ਤੋਂ ਬਾਅਦ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर