LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Weather Update : ਬਰਦਾਸ਼ਤ ਤੋਂ ਬਾਹਰ ਹੋਈ ਗਰਮੀ, ਤਪਿਆ ਪੰਜਾਬ, ਪਾਰਾ 47 ਪਾਰ, ਬਸ ਕੁਝ ਦਿਨ ਦਾ ਇੰਤਜ਼ਾਰ, ਫਿਰ ਮੌਨਸੂਨ ਪਾਊ ਠੰਢ 

weather news heat

Weather Update : ਜੂਨ ਦਾ ਮਹੀਨਾ ਗਰਮੀ ਵਿਚ ਸਭ ਤੋਂ ਵੱਧ ਭਖਣ ਵਾਲਾ ਮੰਨਿਆ ਜਾਂਦਾ ਹੈ। ਇਸੇ ਮਹੀਨੇ ਪੰਜਾਬ ਵਿਚ ਗਰਮੀ ਦੇ ਸਾਰੇ ਰਿਕਾਰਡ ਟੁੱਟ ਗਏ ਹਨ। ਗਰਮੀ ਬਰਦਾਸ਼ਤ ਤੋਂ ਬਾਹਰ ਹੋ ਗਈ ਹੈ। ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਾਜ਼ਿਲਕਾ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਵਿੱਚ ਯੈਲੋ ਅਲਰਟ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਦੇ ਪੱਧਰ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਰਹੇਗਾ। ਨਾਲ ਹੀ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ 'ਚ ਯੈਲੋ ਅਲਰਟ ਰਹੇਗਾ।
ਇਸ ਤਰੀਕ ਨੂੰ ਪੰਜਾਬ ਵਿਚ ਵਰ੍ਹੇਗਾ ਮੌਨਸੂਨ !
ਮੌਸਮ ਵਿਭਾਗ ਅਨੁਸਾਰ 20 ਜੂਨ ਤੋਂ ਹਰਿਆਣਾ ਅਤੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰੀ-ਪੱਛਮੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿੱਚ ਹਲਕੀ ਔਸਤ ਮੀਂਹ ਦੀ ਸੰਭਾਵਨਾ ਹੈ, ਜਦੋਂ ਕਿ ਉੱਤਰੀ ਭਾਰਤ ਦੇ ਹੋਰ ਖੇਤਰਾਂ ਵਿੱਚ ਚੰਗੀ ਬਾਰਿਸ਼ ਦੀ ਸੰਭਾਵਨਾ ਹੈ। ਆਈਐਮਡੀ ਦੇ ਮੁਤਾਬਕ ਇਸ ਵਾਰ ਦੇਸ਼ ਵਿੱਚ ਮੌਨਸੂਨ ਦਾ ਦੌਰ ਪਿਛਲੇ ਸਾਲ ਦੇ ਮੁਕਾਬਲੇ ਲੰਬਾ ਚੱਲਣ ਵਾਲਾ ਹੈ। ਇਸ ਦੌਰਾਨ 106 ਫੀਸਦੀ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਜੂਨ ਤੋਂ ਸਤੰਬਰ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

In The Market