Weather Update : ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਇਕ ਜ਼ਿਲ੍ਹੇ 'ਚ ਆਰੇਂਜ ਅਲਰਟ ਅਤੇ 14 'ਚ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅਲਰਟ ਤੋਂ ਬਾਅਦ ਵੀ ਬਾਰਿਸ਼ ਨਹੀਂ ਹੋ ਰਹੀ ਹੈ। ਇਸ ਕਾਰਨ ਗਰਮੀ ਅਤੇ ਨਮੀ ਦੀ ਸਥਿਤੀ ਬਣੀ ਰਹੀ। ਜਦੋਂ ਕਿ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ -0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਨਾਲ ਹੀ ਇਹ ਆਮ ਦੇ ਨੇੜੇ ਆ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.6 ਡਿਗਰੀ ਦਰਜ ਕੀਤਾ ਗਿਆ। ਜਦੋਂਕਿ ਕੱਲ੍ਹ ਤੋਂ ਮੌਸਮ ਫਿਰ ਤੋਂ ਬਦਲ ਜਾਵੇਗਾ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮਾਨਸਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਸਵੇਰੇ 10 ਵਜੇ ਤੱਕ ਦਰਮਿਆਨੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਅਜਿਹੇ ਵਿੱਚ ਜ਼ਿਲ੍ਹੇ ਲਈ ਆਰੇਂਜ ਅਲਰਟ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਮਾਨਸਾ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਤੇ ਮੋਹਾਲੀ 'ਚ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਜੁਲਾਈ ਦਾ ਮਹੀਨਾ ਖਤਮ ਹੋਣ ਵਾਲਾ ਹੈ। ਪਰ ਇਸ ਦੇ ਬਾਵਜੂਦ ਉਸ ਅਨੁਸਾਰ ਮੀਂਹ ਨਹੀਂ ਪੈ ਰਿਹਾ। ਸਾਰੇ ਜ਼ਿਲ੍ਹਿਆਂ ਵਿੱਚ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ 1 ਜੂਨ ਤੋਂ ਹੁਣ ਤੱਕ ਸੂਬੇ 'ਚ 49 ਫੀਸਦੀ ਘੱਟ ਬਾਰਿਸ਼ ਹੋਈ ਹੈ। ਪਠਾਨਕੋਟ, ਤਰਨਤਾਰਨ, ਮਾਨਸਾ ਅਤੇ ਸੰਗਰੂਰ ਵਿੱਚ ਆਮ ਮੀਂਹ ਪਿਆ ਹੈ। ਜਦੋਂ ਕਿ ਛੇ ਜ਼ਿਲ੍ਹਿਆਂ ਵਿੱਚ ਰੂਪਨਗਰ ਵਿੱਚ 62 ਫੀਸਦੀ, ਐਸਬੀਐਸ ਨਗਰ ਵਿੱਚ 64 ਫੀਸਦੀ, ਮੁਹਾਲੀ ਵਿੱਚ 72 ਫੀਸਦੀ, ਫਤਿਹਗੜ੍ਹ ਸਾਹਿਬ ਵਿੱਚ 80 ਫੀਸਦੀ, ਫਿਰੋਜ਼ਪੁਰ ਵਿੱਚ 66 ਫੀਸਦੀ ਅਤੇ ਬਠਿੰਡਾ ਵਿੱਚ 73 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ 30 ਤੋਂ 59 ਘੱਟ ਮੀਂਹ ਦਰਜ ਕੀਤਾ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर