Weather Update : ਪੰਜਾਬ ਵਿਚ ਮਾਨਸੂਨ ਨੇ ਹੁਣ ਜ਼ੋਰ ਫੜ ਲਿਆ ਹੈ। ਬੀਤੇ ਦੋ ਦਿਨਾਂ ਤੋਂ ਮਾਨਸੂਨ ਪਠਾਨਕੋਟ ਤੇ ਹਿਮਾਚਲ ਦੀ ਸਰਹੱਦ ਉਤੇ ਰੁਕਿਆ ਹੋਇਆ ਸੀ ਪਰ ਹੁਣ ਮਾਨਸੂਨ ਅੱਗੇ ਵਧਿਆ ਹੈ ਅਤੇ ਮਾਝੇ ਤੇ ਦੁਆਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ 1 ਤੇ 2 ਜੁਲਾਈ ਨੂੰ ਕੁਝ ਇਲਾਕਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਭਲਕੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਦੇ ਆਸ-ਪਾਸ ਰਹੇਗਾ, ਪਰ ਨਮੀ ਕਾਰਨ ਪ੍ਰੇਸ਼ਾਨੀ ਹੋਵੇਗੀ।
27 ਤੋਂ 29 ਜੂਨ ਤੱਕ ਪਠਾਨਕੋਟ ਅਤੇ ਹਿਮਾਚਲ ਸਰਹੱਦ 'ਤੇ ਰੁਕਿਆ ਮਾਨਸੂਨ ਅੱਜ ਅੱਗੇ ਵਧ ਗਿਆ ਹੈ। ਮਾਨਸੂਨ ਨੇ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਨੂੰ ਕਵਰ ਕੀਤਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਜੇਕਰ ਮਾਨਸੂਨ ਦੀ ਰਫ਼ਤਾਰ ਚੰਗੀ ਰਹੀ ਤਾਂ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਮਾਨਸੂਨ ਪੂਰੇ ਪੰਜਾਬ ਨੂੰ ਆਪਣੀ ਲਪੇਟ ਵਿੱਚ ਲੈ ਲਵੇਗਾ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 9 ਜ਼ਿਲ੍ਹਿਆਂ ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਲੇਰਕੋਟਲਾ, ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅਜਿਹੇ 'ਚ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Aaj ka Rashifal: लोहड़ी के दिन कन्या-सिंह राशि वाले व्यापार में पाएंगे लाभ, जानें अन्य राशियों का हाल
Shakarkand Halwa in Winters: सर्दियों में घर पर बनाएं शकरकंद का हलवा; सेहत को मिलेंगे कई फायदे, जाने रेसिपी
Winter Diet : सर्दियों में शरीर को गर्म रखने के लिए इन सूखे मेवों को डाईट में करें शामिल, मजबूत होगी इम्यूनिटी