Weather Update : ਰਿਕਾਰਡ ਤੋੜ ਗਰਮੀ ਤੋਂ ਬਾਅਦ ਪੰਜਾਬ ਤੇ ਚੰਡੀਗੜ੍ਹ ਵਾਸੀਆਂ ਨੂੰ ਕੁਝ ਰਾਹਤ ਮਿਲੀ ਹੈ। ਬੀਤੇ ਦਿਨੀਂ ਪੰਜਾਬ ਸੂਬੇ ਦੇ ਕਈ ਹਿੱਸਿਆਂ ਤੇ ਚੰਡੀਗੜ੍ਹ ਵਿਚ ਮੀਂਹ ਪਿਆ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲੀਆਂ। ਮੀਂਹ ਤੇ ਹਵਾਵਾਂ ਕਾਰਨ ਤਾਪਮਾਨ ਘੱਟ ਗਿਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ।
ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ (19-20 ਜੂਨ) ਦੌਰਾਨ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਟਿਆਲਾ ਦੀ ਗੱਲ ਕੀਤੀ ਜਾਵੇ ਤਾਂ ਉੱਥੇ ਰਾਤ ਦਾ ਮੀਂਹ ਪੈ ਰਿਹਾ ਹੈ, ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਉਧਰ, ਪਠਾਨਕੋਟ ਵਿਚ ਵੀ ਤੇਜ਼ ਮੀਂਹ ਪਿਆ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲੀਆਂ। ਉਧਰ, ਅੰਮ੍ਰਿਤਸਰ ਦੇ ਅਜਨਾਲਾ ਵਿਚ ਮੀਂਹ ਦੇ ਨਾਲ ਗੜ੍ਹੇ ਵੀ ਪਏ। ਰਾਤ ਦੀ ਬਾਰਿਸ਼ ਦੇ ਨਾਲ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਤਾਂ ਉਸ ਦੀ ਗਰਮੀ ਦੇ ਵਿੱਚ ਕਿਸਾਨ ਆਪ ਦੇ ਖੇਤਾਂ ਵਿੱਚ ਕੰਮ ਕਰਦੇ ਨਜ਼ਰ ਆ ਰਹੇ ਸਨ ਇਸ ਤੋਂ ਇਲਾਵਾ ਪਸ਼ੂ ਪੰਛੀ ਇਸ ਗਰਮੀ ਦੇ ਨਾਲ ਕਾਫੀ ਪ੍ਰਭਾਵਿਤ ਸਨ। ਇਸ ਬਾਰਿਸ਼ ਦੇ ਨਾਲ ਕਿਸਾਨਾਂ ਨੂੰ ਸਭ ਤੋਂ ਵੱਡਾ ਫਾਇਦਾ ਹੋਇਆ ਕਿਉਂਕਿ ਝੋਨੇ ਦਾ ਸੀਜ਼ਨ ਚੱਲ ਰਿਹਾ ਸੀ ਤੇ ਦੂਸਰੇ ਪਾਸੇ ਬਿਜਲੀ ਦੇ ਲੰਬੇ ਲੰਬੇ ਕੱਟ ਲੱਗਣੇ ਸ਼ੁਰੂ ਹੋ ਚੱਲੇ ਸਨ ਪਰ ਹੁਣ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਮੀਂਹ ਪੈਣ ਕਾਰਨ ਦਿਖਣ ਲੱਗਿਆ ਹੈ।
ਦੂਸਰੇ ਪਾਸੇ ਲੋਕ ਛਾਤਰੀਆਂ ਲੈ ਕੇ ਮੀਂਹ ਦੇ ਵਿੱਚ ਸੈਰ ਕਰਦੇ ਨਜ਼ਰ ਆ ਰਹੇ ਹਾਂ। ਕਿਸਾਨ ਆਪਣੇ ਰੇੜਿਆਂ ਉੱਤੇ ਘਰੋਂ ਨਿਕਲੇ ਹਨ। ਇਸ ਮੌਕੇ ਤੇ ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਛੇ ਮਹੀਨਿਆਂ ਤੋਂ ਬਾਰਿਸ਼ ਨਹੀਂ ਹੋਈ ਇੱਕ ਵਾਰ ਤਾਂ ਬਿਲਕੁਲ ਸਾਡੀਆਂ ਆਸਾਂ ਮੁੱਕ ਚੁੱਕੀਆਂ ਸਨ ਕਿ ਬਾਰਿਸ਼ ਨਹੀਂ ਹੋਣੀ। ਰਾਤ ਦੀ ਬਾਰਿਸ਼ ਹੋਣ ਨਾਲ ਸਾਨੂੰ ਵੱਡਾ ਫਾਇਦਾ ਹੋਇਆ ਹੈ ਅਸੀਂ ਪਰਮਾਤਮਾ ਦਾ ਬਹੁਤ ਸ਼ੁਕਰਾਨਾ ਕਰਦੇ ਹਾਂ। ਦੂਸਰੇ ਪਾਸੇ ਸ਼ਹਿਰ ਕਰਨ ਵਾਲੇ ਲੋਕਾਂ ਦਾ ਕਹਿਣਾ ਕਿ ਅੱਜ ਸੈਰ ਕਰਨ ਦੇ ਵਿੱਚ ਬਹੁਤ ਜਿਆਦਾ ਮਜ਼ਾ ਆ ਰਿਹਾ ਹੈ। ਪਹਿਲਾਂ ਗਰਮੀ ਬਹੁਤ ਜ਼ਿਆਦਾ ਸੀ।
23 ਮਗਰੋਂ ਮੁੜ ਗਰਮੀ ਦਾ ਦੌਰ
ਮੌਸਮ ਵਿਭਾਗ 19 ਤੇ 20 ਜੂਨ ਨੂੰ ਬਾਰਸ਼ ਤੇ ਤੇਜ਼ ਹਵਾਵਾਂ ਤੋਂ ਬਾਅਦ 21 ਤੇ 22 ਜੂਨ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ 23 ਜੂਨ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਰਾਜਸਥਾਨ ਦੇ ਨਾਲ ਲੱਗਦੇ ਪੱਛਮੀ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮਾਨਸਾ ਤੇ ਬਠਿੰਡਾ ਵਿੱਚ ਹੀਟ ਵੇਵ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर