LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦੋਸਤਾਂ ਨਾਲ ਗਿਆ ਸੀ ਰਜਵਾਹੇ ਵਿਚ ਨਹਾਉਣ, ਡੁੱਬ ਗਿਆ ਮਾਪਿਆਂ ਦਾ ਇਕਲੌਤਾ ਪੁੱਤ, ਮੌਤ

river barnala

ਬਰਨਾਲਾ : ਦੋਸਤਾਂ ਨਾਲ ਪਿੰਡ ਦੇ ਰਜਵਾਹੇ ਵਿਚ ਨਹਾਉਣ ਗਏ ਇਕ ਨੌਜਵਾਨ ਦੀ ਡੁਬਣ ਕਾਰਨ ਮੌਤ ਹੋ ਗਈ। ਇਹ ਮਾਮਲਾ ਬਰਨਾਲਾ ਦੇ ਪਿੰਡ ਟੱਲੇਵਾਲ ਵਿੱਚ ਰਜਵਾਹੇ ਦਾ ਹੈ। ਨੌਜਵਾਨ ਆਪਣੇ ਦੋਸਤਾਂ ਨਾਲ ਰਜਵਾਹਾ 'ਚ ਨਹਾਉਣ ਗਿਆ ਸੀ। ਮ੍ਰਿਤਕ ਦੀ ਪਛਾਣ ਮਾਣਕ ਸਿੰਘ (17) ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਭੋਤਨਾ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਹੈ। 
ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪਿੰਡ ਭੋਤਨਾ ਦੇ ਬੱਸ ਸਟੈਂਡ 'ਤੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਹੋਈ ਸੀ। ਛਬੀਲ ਤੋਂ ਬਾਅਦ ਦੇਰ ਸ਼ਾਮ ਮ੍ਰਿਤਕ ਆਪਣੇ ਸਾਥੀਆਂ ਨਾਲ ਪਿੰਡ ਟੱਲੇਵਾਲ 'ਚ ਪੁਲਿਸ ਥਾਣੇ ਦੇ ਬੈਰੀਕੇਡ ਛੱਡਣ ਗਿਆ ਸੀ। ਜਿੱਥੇ ਗਰਮੀ ਕਾਰਨ ਉਹ ਆਪਣੇ ਦੋਸਤਾਂ ਨਾਲ ਰਜਵਾਹਾ ਵਿਖੇ ਨਹਾਉਣ ਲੱਗ ਗਿਆ। ਇਸ ਦੌਰਾਨ ਜਦੋਂ ਉਸ ਨੇ ਨਹਾਉਣ ਲਈ ਰਜਵਾਹੇ ਵਿੱਚ ਛਾਲ ਮਾਰ ਦਿੱਤੀ ਤਾਂ ਉਹ ਦੁਬਾਰਾ ਬਾਹਰ ਨਹੀਂ ਆਇਆ। ਜਿਸ ਤੋਂ ਬਾਅਦ ਉਸ ਦੇ ਸਾਥੀਆਂ ਨੇ ਕਾਫੀ ਭਾਲ ਕਰਨ ਦੀ ਕੋਸ਼ਿਸ਼ ਕੀਤੀ ਪਰ ਕੁਝ ਪਤਾ ਨਹੀਂ ਲੱਗਾ। ਕੁਝ ਘੰਟਿਆਂ ਬਾਅਦ ਮ੍ਰਿਤਕ ਦੀ ਲਾਸ਼ ਕੁਝ ਕਿਲੋਮੀਟਰ ਦੂਰ ਪਿੰਡ ਦੀਪਗੜ੍ਹ ਤੋਂ ਮਿਲੀ।

ਪਿਤਾ ਚਲਾਉਂਦਾ ਜੂਸ ਦੀ ਦੁਕਾਨ
ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਇਸ ਸਮੇਂ 12ਵੀਂ ਜਮਾਤ ਵਿੱਚ ਪੜ੍ਹਦਾ ਸੀ। ਉਸ ਦਾ ਪਿਤਾ ਬੱਸ ਸਟੈਂਡ 'ਤੇ ਜੂਸ ਦੀ ਦੁਕਾਨ ਚਲਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਪਿੰਡ ਭੋਤਨਾ ਸਮੇਤ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

In The Market