LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਹਿਲਾ ਦਿਵਸ ਮੌਕੇ ਕਰਵਾਇਆ ਗਿਆ ਮਹਿਲਾ ਜਾਗਰੂਕ ਸੈਮੀਨਾਰ

womens days

ਲੰਬੀ : ਅੱਜ ਅੰਤਰ ਰਾਸ਼ਟਰੀ ਮਹਿਲਾ ਦਿਵਸ (International Women's Day) ਮੌਕੇ ਪਿੰਡ ਬਾਦਲ ਦੇ ਪੈਰਾਂ ਮੈਡੀਕਲ ਕਾਲਜ ਵਿਚ ਜ਼ਿਲਾ ਪੱਧਰੀ ਮਹਿਲਾ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਜਿਸ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਜ਼ਿਲਾ ਸੈਸ਼ਨ ਜੱਜ ਨੇ ਔਰਤਾਂ ਨੂੰ ਮਿਲਣ ਦੇ ਹੱਕ ਅਤੇ ਕਾਨੂੰਨਾਂ ਬਾਰੇ ਜਾਗਰੂਕ ਕੀਤਾ। ਅੱਜ ਦੇਸ਼ ਭਰ ਵਿਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੇ ਚਲਦੇ ਹਲਕਾ ਲੰਬੀ ਦੇ ਪਿੰਡ ਬਾਦਲ ਦੇ ਸਟੇਟ ਇੰਸਟੀਚਿਊਟ ਆਫ ਨਰਸਿੰਗ (State Institute of Nursing) ਅਤੇ ਪੈਰਾਂ ਮੈਡੀਕਲ ਸਇੰਸ ਕਾਲਜ (Foot Medical Science College) ਵਿਚ ਜ਼ਿਲਾ ਪੱਧਰ 'ਤੇ ਕੌਮਾਂਤਰੀ ਮਹਿਲਾ ਦਿਵਸ (International Women's Day) ਦਾ ਆਜੋਜਨ ਕੀਤਾ ਗਿਆ। ਜਿਸ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ (Legal Services Authority) ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲਾ ਜੱਜ ਮੈਡਮ ਅਮਨ ਸ਼ਰਮਾ (Judge Madam Aman Sharma) ਪੁੱਜੇ ਜਿਨ੍ਹਾਂ ਨੇ ਔਰਤਾਂ ਨੂੰ ਮਿਲਣ ਵਾਲੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ। Also Read : ਭਾਰਤੀ ਕ੍ਰਿਕਟਰ ਰਾਹੁਲ ਚਾਹਰ ਫੈਸ਼ਨ ਡਿਜ਼ਾਈਨਰ ਈਸ਼ਾਨੀ ਜੌਹਰ ਨਾਲ ਇਸ ਦਿਨ ਕਰਨਗੇ ਵਿਆਹ

ਉਨ੍ਹਾਂ ਕਿਹਾ ਕਿ ਔਰਤਾਂ ਕਿਸੇ ਗੱਲੋਂ ਵੀ ਘੱਟ ਨਹੀਂ ਉਨ੍ਹਾਂ ਲੜਕਿਆਂ ਦੇ ਬਰਾਬਰ ਦਾ ਅਧਿਕਾਰ ਹੈ ਅਤੇ ਸਮੇ ਵਿਚ ਔਰਤਾਂ ਹਰ ਕੰਮ ਵਿਚ ਪਹਿਲ ਦੇ ਅਧਾਰ 'ਤੇ ਅੱਗੇ ਆ ਰਹੀਆਂ ਹਨ। ਭਾਵੇਂ ਕੋਈ ਵੀ ਖੇਤਰ ਹੋਵੇ। ਦੂਜੇ ਪਾਸੇ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾਕਟਰ ਰੰਜੂ ਸਿੰਗਲਾ ਨੇ ਇਸ ਮਹਿਲਾ ਦਿਵਸ ਦੀਆਂ ਸਾਰੀਆਂ ਔਰਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਇਸ ਸੈਮੀਨਾਰ ਵਿਚ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ। ਸਾਨੂੰ ਨਾਰੀ ਚੇਤਨਾ ਨੂੰ ਜਗਾਉਣ ਦੀ ਲੋੜ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਔਰਤਾਂ ਅਤੇ ਲੜਕੀਆਂ 'ਤੇ ਹੋਣ ਵਾਲੇ ਕਿਸੇ ਵੀ ਅੱਤਿਆਚਾਰ ਦਾ ਸਾਹਮਣਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਲੜਕੀਆਂ ਅੱਜ ਦੇ ਯੁੱਗ 'ਚ ਕਿਸੇ ਪੱਖੋਂ ਘੱਟ ਨਹੀਂ ਸਾਨੂੰ ਲੜਕੇ ਅਤੇ ਲੜਕੀਆਂ ਵਿਚ ਕੋਈ ਫ਼ਰਕ ਨਹੀਂ ਸਮਝਣਾ ਚਹੀਦਾ।

In The Market