LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਸਿੱਖ ਧਰਮ ਵਿਚ ਯੋਗਾ ਦੀ ਨਹੀਂ ਕੋਈ ਮਹੱਤਤਾ', ਵਿਵਾਦ ਉਤੇ ਬੋਲੇ ਜਥੇਦਾਰ ਗਿਆਨੀ ਰਘਬੀਰ ਸਿੰਘ

jathedar akal takhat sahib news

ਬੀਤੇ ਕੱਲ੍ਹ ਇਕ ਕੁੜੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਯੋਗ ਆਸਨ ਕਰਨ ਦੇ ਮਾਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਸਿੱਖ ਰੂਹਾਨੀਅਤ ਦਾ ਕੇਂਦਰ ਹੈ ਅਤੇ ਇੱਥੇ ਸਮੁੱਚੀ ਮਾਨਵ ਜਾਤੀ ਨੂੰ ਰੱਬੀ ਏਕਤਾ ਦਾ ਸੰਦੇਸ਼ ਮਿਲਦਾ ਹੈ ਪਰ ਯੋਗ ਆਸਨ ਦੀ ਸਿੱਖ ਧਰਮ ਵਿਚ ਕੋਈ ਮਹੱਤਤਾ ਨਹੀਂ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਧਰਮ ਇਕ ਨਿਆਰਾ ਤੇ ਨਿਰਾਲਾ ਧਰਮ ਹੈ, ਜਿਸ ਬਾਰੇ ਕੁਝ ਤਾਕਤਾਂ ਜਾਣ-ਬੁਝ ਕੇ ਗਲਤ ਪ੍ਰਚਾਰ ਕਰਨ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਰੀਰਕ ਕਸਰਤ ਲਈ ਸਿੱਖਾਂ ਨੂੰ ਗੱਤਕਾ ਵਰਗੀ ਜੰਗਜੂ ਕਲਾ ਦਿੱਤੀ ਹੈ ਅਤੇ ਸਿੱਖ ਯੋਗ ਨਹੀਂ, ਗੱਤਕਾ ਖੇਡਦੇ ਹਨ। 
'ਸ਼ਰਾਰਤੀ ਲੋਕਾਂ ਨੂੰ ਸਖਤੀ ਨਾਲ ਪਾਉਣੀ ਪਵੇਗੀ ਨੱਥ'
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਭਵਿੱਖ ਵਿਚ ਇਸ ਗੱਲ ਵੱਲ ਸੁਚੇਤ ਰੂਪ ਵਿਚ ਧਿਆਨ ਦਿੱਤਾ ਜਾਵੇ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਸਮੂਹ ਅੰਦਰ ਕੋਈ ਵੀ ਅਜਿਹੀ ਕਿਰਿਆ ਜਾਂ ਕਰਮ ਨਾ ਹੋਣ ਦਿੱਤਾ ਜਾਵੇ, ਜੋ ਸਿੱਖ ਧਰਮ ਦੇ ਨਿਆਰੇਪਨ ਦੇ ਉਲਟ ਅਤੇ ਗੁਰੂ-ਘਰ ਦੀ ਮਰਿਆਦਾ ਵਿਚ ਫਰਕ ਪਾਉਂਦੀ ਹੋਵੇ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਵੀ ਇਹੋ ਜਿਹੇ ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣੀ ਚਾਹੀਦੀ ਹੈ, ਜੋ ਕਿਸੇ ਨਫਰਤ ਭਰੀ ਸੋਚ ਦੇ ਪਿੱਛੇ ਲੱਗ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਕੋਝੇ ਯਤਨ ਕਰਦੇ ਹਨ ਅਤੇ ਸਮਾਜ ਦਾ ਮਾਹੌਲ ਖ਼ਰਾਬ ਕਰਦੇ ਹਨ।

In The Market