LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਕੀਤਾ ਯੋਗਾ, ਵਿਵਾਦਾਂ ਵਿਚ ਘਿਰ ਗਈ ਤਸਵੀਰ, ਫਿਰ ਮੰਗੀ ਮਾਫੀ

sri harmandir sahib am yoga

Amritsar : ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਵੱਲੋਂ ਬੀਤੇ ਦਿਨੀਂ ਸੋਸ਼ਲ ਮੀਡੀਆ ਉਤੇ ਇਕ ਤਸਵੀਰ ਸਾਂਝੀ ਕੀਤੀ ਗਈ ਸੀ। ਇਸ ਤਸਵੀਰ ਨੂੰ ਲੈ ਕੇ ਵਿਵਾਦ ਝਿੜ ਗਿਆ। ਲੋਕਾਂ ਦਾ ਕਹਿਣਾ ਹੈ ਕਿ ਇਸ ਤਸਵੀਰ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਦਰਅਸਲ, ਤਸਵੀਰ ਵਿਚ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਸੋਸ਼ਲ ਮੀਡੀਆ ਇਨਫਲੂਐਂਸਰ ਅਰਚਨਾ ਮਕਵਾਨਾ ਯੋਗਾ ਕਰਦੀ ਨਜ਼ਰ ਆ ਰਹੀ ਹੈ। ਯੋਗਾ ਦੌਰਾਨ ਉਹ ਆਪਣੀਆਂ ਲੱਤਾਂ ਅਸਮਾਨ ਵੱਲ ਤੇ ਸਿਰ ਜ਼ਮੀਨ ਉਤੇ ਟਿਕਾ ਦਿੰਦੀ ਹੈ। ਹਾਲਾਂਕਿ ਵਿਵਾਦ ਝਿੜਨ ਮਗਰੋਂ ਉਸ ਨੇ ਸਿੱਖ ਸੰਗਤ ਕੋਲੋਂ ਮਾਫੀ ਵੀ ਮੰਗ ਲਈ ਹੈ। ਉਸ ਦਾ ਕਹਿਣਾ ਹੈ ਕਿ ਉਸ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਇਸ ਪੋਸਟ ਵਿਚ ਉਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਟੈਗ ਕੀਤਾ ਹੈ।
ਅਰਚਨਾ ਮਕਵਾਨਾ ਨੇ ਇੰਸਟਾਗ੍ਰਾਮ ਉਤੇ ਲਿਖਿਆ, “ਮੈਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਤੋਂ ਬਿਨਾਂ ਹਾਲ ਹੀ ਵਿਚ ਕੁੱਝ ਪੋਸਟ ਕੀਤਾ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਗੁਰਦੁਆਰਾ ਸਾਹਿਬ ਦੀ ਪਰਿਕਰਮਾ ਵਿਚ ਯੋਗਾ ਕਰਨਾ ਕੁੱਝ ਲੋਕਾਂ ਨੂੰ ਠੇਸ ਪਹੁੰਚਾ ਸਕਦਾ ਹੈ ਕਿਉਂਕਿ ਮੈਂ ਸਿਰਫ ਇਥੇ ਨਤਮਸਤਕ ਹੋ ਰਹੀ ਸੀ ਅਤੇ ਇਸ ਦਾ ਮਤਲਬ ਕਿਸੇ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਦਿਲੋਂ ਮੁਆਫੀ ਮੰਗਦੀ ਹਾਂ ਅਤੇ ਭਵਿੱਖ ਵਿਚ ਇਸ ਦਾ ਧਿਆਨ ਰੱਖਾਂਗੀ। ਕਿਰਪਾ ਕਰਕੇ ਮੇਰੀ ਮੁਆਫੀ ਸਵੀਕਾਰ ਕਰੋ।”


ਜ਼ਿਕਰਯੋਗ ਹੈ ਕਿ ਇਸ ਪੋਸਟ ਲਈ ਸੋਸ਼ਲ ਮੀਡੀਆ ਇਨਫਲੂਐਂਸਰ ਨੂੰ ਕਾਫ਼ੀ ਟਰੋਲ ਵੀ ਕੀਤਾ ਗਿਆ।  ਦੱਸ ਦੇਈਏ ਕਿ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਚ ਰੀਲਜ਼ ਬਣਾਉਣ ਜਾਂ ਵੀਡੀਓ ਬਣਾਉਣ ਉਤੇ ਪਾਬੰਦੀ ਲਾ ਦਿੱਤੀ ਗਈ ਸੀ। ਬਾਵਜੂਦ ਇਸ ਦੇ ਅਜਿਹਾ ਮਾਮਲਾ ਸਾਹਮਣੇ ਆਇਆ ਹੈ।

In The Market