LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

14 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਲੇਰਕੋਟਲਾ ਵਿਖੇ ਯੂਥ ਮਿਲਣੀ ਪ੍ਰੋਗਰਾਮ

mlerkotla586

ਮਾਲੇਰਕੋਟਲਾ: ਸ਼੍ਰੋਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਸ਼ੁਰੂ ਕੀਤੇ ਪੰਜਾਬ ਯੂਥ ਮਿਲਣੀ ਪ੍ਰੋਗਰਾਮ ਦੀ ਲੜੀ ਤਹਿਤ 14 ਸਤੰਬਰ ਦਿਨ ਵੀਰਵਾਰ ਨੂੰ ਸਥਾਨਕ ਹਲਕਾ ਮਾਲੇਰਕੋਟਲਾ ਵਿਖੇ ਪੰਜਾਬ ਯੂਥ ਮਿਲਣੀ ਦਾ ਪ੍ਰੋਗਰਾਮ ਰੱਖਿਆ ਹੈ। ਇਹ ਪ੍ਰੋਗਰਾਮ ਰੇਲਵੇ ਸਟੇਸ਼ਨ ਨੇੜੇ ਸਥਿਤ ਮਿਲਨ ਪੈਲੇਸ ਵਿਚ ਸ਼ਾਮ 4.30 ਵਜੇ ਤੋਂ ਸ਼ੁਰੂ ਹੋਵੇਗਾ। ਇਹ ਜਾਣਕਾਰੀ ਅੱਜ ਇਥੇ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਨੇ ਦਿਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਵਰਕਰ ਇਸ ਦੀਆਂ ਤਿਆਰੀਆਂ ਵਿਚ ਲੱਗੇ ਹੋਏ ਹਨ। ਪੰਜਾਬ ਯੂਥ ਮਿਲਣੀ ਵਿਚ ਹਲਕਾ ਮਾਲੇਰਕੋਟਲਾ ਦੇ ਪਿੰਡਾਂ ਅਤੇ ਸ਼ਹਿਰ ਤੋਂ ਸੈਂਕੜੇ ਨੌਜੁਆਨ ਗਰਮਜੋਸ਼ੀ ਨਾਲ ਸ਼ਾਮਿਲ ਹੋਣਗੇ ਅਤੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ-ਮਸ਼ਵਰਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਅਹਿਦ ਲੈਣਗੇ।

ਬੀਬਾ ਜ਼ਾਹਿਦਾ ਸੁਲੇਮਾਨ ਨੇ ਇਹ ਵੀ ਕਿਹਾ ਕਿ ਇਸ ਦੌਰਾਨ ਸਿੱਖ ਨੌਜੁਆਨਾਂ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਤ ਕੀਤਾ ਜਾਵੇਗਾ ਅਤੇ ਇੱਛਾਵਾਨ ਨੌਜੁਆਨਾਂ ਨੂੰ ਮੌਕੇ ਤੇ ਦਸਤਾਰਾਂ ਸਜਾਈਆਂ ਵੀ ਜਾਣਗੀਆਂ। ਮੁਸਲਿਮ ਨੌਜੁਆਨ ਟੋਪੀਆਂ ਲੈ ਕੇ ਯੂਥ ਮਿਲਣੀ ਵਿਚ ਸ਼ਾਮਲ ਹੋਣਗੇ ਤਾਕਿ ਆਪਸੀ ਭਾਈਚਾਰਕ ਸਾਂਝ ਪੈਦਾ ਕਰਨ ਦੇ ਨਾਲ-ਨਾਲ ਪੰਜਾਬੀਆਂ ਨੂੰ ਸੁਨੇਹਾ ਦਿਤਾ ਜਾ ਸਕੇ ਕਿ ਪੰਜਾਬ ਦੇ ਮੁਸਲਮਾਨ ਸ਼੍ਰੋਮਣੀ ਅਕਾਲੀ ਦਲ ਨਾਲ ਡਟ ਕੇ ਖੜੇ ਹਨ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਯੂਥ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਵਿਚ ਨੌਜੁਆਨ ਇਕੱਠੇ ਹੋ ਰਹੇ ਹਨ। ਮਾਲੇਰਕੋਟਲਾ ਦੇ ਲੋਕਾਂ ਵਿਚ ਅਕਾਲੀ ਦਲ ਲਈ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਇਸ ਲਈ 14 ਸਤੰਬਰ ਨੂੰ ਵੱਡੀ ਗਿਣਤੀ ਵਿਚ ਨੌਜੁਆਨ ਯੂਥ ਪ੍ਰਧਾਨ ਦੇ ਵਿਚਾਰ ਸੁਣਨ ਲਈ ਇਕੱਠੇ ਹੋਣਗੇ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੁਕੰਮਲ ਤੌਰ ਤੇ ਹਰ ਪੱਖ ਤੋਂ ਫ਼ੇਲ੍ਹ ਹੋ ਚੁੱਕੀ ਹੈ, ਇਸੇ ਲਈ ਨਾ ਸਿਰਫ਼ ਮਾਲੇਰਕੋਟਲਾ ਹਲਕੇ ਵਿਚ ਬਲਕਿ ਪੰਜਾਬ ਦੇ ਹਰ ਹਿੱਸੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕਾਂ ਨੂੰ ਸਮਝ ਆ ਚੁੱਕੀ ਹੈ ਕਿ ਪੰਜਾਬ ਦਰਦੀ ਇਕੋ ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ, ਇਸ ਲਈ ਲੋਕ ਅਪਣੀ ਇਸ ਖੇਤਰੀ ਪਾਰਟੀ ਦਾ ਕਦੇ ਸਿਰ ਨੀਵਾਂ ਨਹੀਂ ਹੋਣ ਦੇਣਗੇ। ਅਪਣੇ ਹਲਕੇ ਬਾਰੇ ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਇਸ ਤਰ੍ਹਾਂ ਜਾਪਦਾ ਹੈ ਕਿ ਜਿਵੇਂ ਇਸ ਹਲਕੇ ਦਾ ਕੋਈ ਵੱਲੀ-ਵਾਰਸ ਨਹੀਂ। ਹਸਪਤਾਲ ਅਤੇ ਮੁਹੱਲਾ ਕਲੀਨਿਕਾਂ ਦਾ ਬੁਰਾ ਹਾਲ ਹੈ। ਮਰੀਜ਼ਾਂ ਨੂੰ ਕੋਈ ਪੁੱਛਣ ਵਾਲਾ ਨਹੀਂ। ਲੋਕ ਡੇਂਗੂ ਅਤੇ ਸੈੱਲ ਘੱਟਣ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਹਨ। ਛੋਟੀਆਂ-ਛੋਟੀਆਂ ਬਿਮਾਰੀਆਂ ਦੇ ਇਲਾਜ ਲਈ ਲੋਕਾਂ ਨੂੰ ਮਾਲੇਰਕੋਟਲਾ ਤੋਂ ਬਾਹਰ ਜਾਣਾ ਪੈ ਰਿਹਾ ਹੈ।

In The Market