Punjabi actor Yograj Singh ਦੀਆਂ ਵਧੀਆਂ ਮੁਸ਼ਕਿਲਾਂ: ਅਦਾਲਤ ਨੇ ਅਗਾਊਂ ਜ਼ਮਾਨਤ ਕੀਤੀ ਰੱਦ, ਗ੍ਰਿਫ਼ਤਾਰੀ ਦੀ ਲਟਕੀ ਤਲਵਾਰ

ਚੰਡੀਗੜ੍ਹ : ਪੰਜਾਬੀ ਸਿਨੇਮਾ ਦੇ ਦਿੱਗਜ ਅਦਾਕਾਰ ਅਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਇੱਕ ਵੱਡੇ ਕਾਨੂੰਨੀ ਮੁਕੱਦਮੇ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਮਹਿਲਾਵਾਂ ਖ਼ਿਲਾਫ਼ ਕਥਿਤ…

ਪੰਜਾਬੀ ਸਿਨੇਮਾ ਦੇ ਦਿੱਗਜ ਅਦਾਕਾਰ ਅਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਇੱਕ ਵੱਡੇ ਕਾਨੂੰਨੀ ਮੁਕੱਦਮੇ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਮਹਿਲਾਵਾਂ ਖ਼ਿਲਾਫ਼

ਚੰਡੀਗੜ੍ਹ : ਪੰਜਾਬੀ ਸਿਨੇਮਾ ਦੇ ਦਿੱਗਜ ਅਦਾਕਾਰ ਅਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਇੱਕ ਵੱਡੇ ਕਾਨੂੰਨੀ ਮੁਕੱਦਮੇ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਮਹਿਲਾਵਾਂ ਖ਼ਿਲਾਫ਼ ਕਥਿਤ ਤੌਰ ‘ਤੇ ਇਤਰਾਜ਼ਯੋਗ ਅਤੇ ਆਪੱਤੀਜਨਕ ਸ਼ਬਦਾਵਲੀ ਵਰਤਣ ਦੇ ਮਾਮਲੇ ਵਿੱਚ ਅਦਾਲਤ ਵੱਲੋਂ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਸਿਰ ਗ੍ਰਿਫ਼ਤਾਰੀ ਦਾ ਖ਼ਤਰਾ ਮੰਡਰਾਉਣ ਲੱਗ ਪਿਆ ਹੈ।

ਵੈੱਬ ਸੀਰੀਜ਼ ਦੀ ਵੀਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਦਰਜ ਹੋਇਆ ਸੀ ਮਾਮਲਾ

ਇਹ ਸਾਰਾ ਵਿਵਾਦ ਇੱਕ ਵੈੱਬ ਸੀਰੀਜ਼ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋਇਆ ਸੀ। ਇਸ ਕਲਿੱਪ ਵਿੱਚ ਯੋਗਰਾਜ ਸਿੰਘ ਵੱਲੋਂ ਮਹਿਲਾਵਾਂ ਬਾਰੇ ਕਥਿਤ ਰੂਪ ਵਿੱਚ ਕੁਝ ਅਜਿਹੀਆਂ ਟਿੱਪਣੀਆਂ ਕੀਤੀਆਂ ਗਈਆਂ ਸਨ, ਜਿਸ ਦਾ ਚਾਰੇ ਪਾਸੇ ਤਿੱਖਾ ਵਿਰੋਧ ਹੋਇਆ। ਇਸ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਐਡਵੋਕੇਟ ਉੱਜਵਲ ਭਸੀਨ ਨੇ ਕਾਨੂੰਨੀ ਕਾਰਵਾਈ ਕਰਦੇ ਹੋਏ ਪੁਲਿਸ ਕੋਲ ਅਧਿਕਾਰਤ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਅਦਾਕਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਕਾਨੂੰਨੀ ਸ਼ਿਕੰਜਾ ਕੱਸਿਆ

ਮਾਮਲਾ ਦਰਜ ਹੋਣ ਤੋਂ ਬਾਅਦ ਯੋਗਰਾਜ ਸਿੰਘ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਗੁਹਾਰ ਲਗਾਈ ਗਈ ਸੀ, ਜਿਸ ਨੂੰ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਰੱਦ ਕਰ ਦਿੱਤਾ। ਜ਼ਮਾਨਤ ਅਰਜ਼ੀ ਖਾਰਜ ਹੋਣ ਕਾਰਨ ਯੋਗਰਾਜ ਸਿੰਘ ਦੀਆਂ ਮੁਸ਼ਕਿਲਾਂ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਵਧ ਗਈਆਂ ਹਨ ਅਤੇ ਕਾਨੂੰਨੀ ਮਾਹਰਾਂ ਮੁਤਾਬਕ ਹੁਣ ਪੁਲਿਸ ਉਨ੍ਹਾਂ ਨੂੰ ਕਿਸੇ ਵੀ ਵੇਲੇ ਹਿਰਾਸਤ ਵਿੱਚ ਲੈ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Dhariwal Municipal Council Elections: ਵੋਟਰਾਂ ਵਿੱਚ ਭਾਰੀ ਉਤਸ਼ਾਹ, 13 ਵਾਰਡਾਂ ‘ਚ ਚੌਕੋਣੇ ਮੁਕਾਬਲੇ ਦਰਮਿਆਨ ਉਮੀਦਵਾਰਾਂ ਨੇ ਜਿੱਤ ਲਈ ਝੋਕੀ ਤਾਕਤ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *